ਕਿਸਾਨਾਂ ਦੇ ਸੰਘਰਸ਼ ਦੀ ਹੋਈ ਜਿੱਤ : ਕੇਵਲ ਿਢੱਲੋਂ
ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੇ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਿਢੱਲੋਂ ਨੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸਾਡੇ ਕਿਸਾਨ ਭਰਾ ਪਿਛਲੇ ਕਰੀਬ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਸੰਘਰਸ਼ ਕਰ ਰਹੇ ਸਨ। 750 ਤੋਂ ਵੱਧ ਕਿਸਾਨ, ਬਜ਼ੁਰਗ, ਅੌਰਤਾਂ, ਬੀਬੀਆਂ ਤੇ ਨੌਜਵਾਨ ਇਸ ਅੰਦੋਲਨ ਦੌਰਾਨ ਸ਼ਹੀਦ ਹੋ ਗਏ। ਜਿਹਨਾਂ ਦੀ ਸ਼ਹਾਦਤ ਨੂੰ ਅਸੀਂ ਪ੍ਰਣਾਮ ਕਰ ਰਹੇ ਹਾਂ। ਇਤਿਹਾਸ ‘ਚ ਇਹਨਾਂ ਸ਼ਹੀਦਾਂ ਨੂੰ ਯਾਦ ਰੱਖਿਆ ਜਾਵੇ। ਕੇਵਲ ਸਿੰਘ ਿਢੱਲੋਂ ਨੇ ਕਿਹਾ ਕਿ ਬੀਜੇਪੀ ਸਰਕਾਰ ਵਲੋਂ ਖੇਤੀ ਕਾਨੂੰਨ ਲਿਆਉਣ ਦਾ ਫੈਸਲਾ ਹੀ ਕਿਸਾਨ ਵਿਰੋਧੀ ਸੀ। ਕਾਂਗਰਸ ਨੇ ਪਹਿਲੇ ਦਿਨ ਤੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪਿ੍ਰਅੰਕਾ ਗਾਂਧੀ ਵਾਡਰਾ ਦੀ ਅਗਵਾਈ ‘ਚ ਇਹਨਾਂ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਸਾਥ ਦਿੰਦੀ ਆ ਰਹੀ ਹੈ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਪੰਜਾਬ ਕਾਂਗਰਸ ਸਰਕਾਰ ਵਲੋਂ ਪੰਜ ਲੱਖ ਮੁਆਵਜ਼ਾ ਰਾਸ਼ੀ ਸਮੇਤ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਦੀ ਖੁਸ਼ੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਤੇ ਖੇਤੀ ਕਾਨੂੰਨ ਰੱਦ ਹੋਣ ਨਾਲ ਖੁਸ਼ੀ ਦੁੱਗਣੀ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ‘ਚ ਵੀ ਕਾਂਗਰਸ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਕਿਸਾਨ ਹਿਤੈਸ਼ੀ ਫੈਸਲੇ ਲਏ ਹਨ। ਕੇਵਲ ਿਢੱਲੋਂ ਨੇ ਕਿਹਾ ਕਿ ਹੁਣ ਜਦੋਂ ਖੇਤੀ ਕਾਨੂੰਨ ਵਾਪਸ ਦਾ ਐਲਾਨ ਕੇਂਦਰ ਸਰਕਾਰ ਨੇ ਕਰ ਹੀ ਦਿੱਤਾ ਹੈ ਤਾਂ ਕਿਸਾਨਾਂ ਦੀ ਮੰਗ ਅਨੁਸਾਰ ਤੁਰੰਤ ਐਮਐਸਪੀ ਦਾ ਗਾਰੰਟੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਜਾਵੇ।