ਟਰਾਈਡੈਂਟ ਦੇ ਅਰੁਣ ਮੈਮੋਰੀਅਲ ਹਾਲ ’ਚ ਕਰਵਾਇਆ ਗਿਆ ਮਹਾਨ ਕੀਰਤਨ ਦਰਬਾਰ
ਦੇਸ਼ ਦੇ ਸਭ ਤੋਂ ਵੱਡੇ ਕਾਰਪੋਰੇਟ ਘਰਾਣੇ ਟਰਾਈਡੈਂਟ ਗਰੁੱਪ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ’ਤੇ ਮਹਾਨ ਕੀਰਤਨ ਦਰਬਾਰ 21 ਨਵੰਬਰ ਦਿਨ ਐਤਵਾਰ ਨੂੰ ਸੰਘੇੜਾ ਰੋਡ, ਟਰਾਈਡੈਂਟ ਕੈਂਪਸ ਦੇ ਸਾਹਮਣੇ, ਅਰੁਣ ਮੈਮੋਰੀਅਲ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ।
ਸਵੇਰੇ 9.30 ਵਜੇ ਤੋਂ 11.30 ਵਜੇ ਤੱਕ ਹੋਣ ਵਾਲੇ ਮਹਾਨ ਕੀਰਤਨ ’ਚ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਏ। ਇਸ ਮਹਾਨ ਕੀਰਤਨ ਦਰਬਾਰ ’ਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਭਾਈ ਜਗਤਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। ਗੁਰੂ ਕਾ ਲੰਗਰ ਅਤੁੱਟ ਵਰਤ ਰਿਹਾ ਹੈ। ਸਮਾਗਮ ’ਚ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਸ਼ਮੂਲੀਅਤ ਕਰਕੇ ਗੁਰੂ ਦੀ ਬਾਣੀ ਦਾ ਆਨੰਦ ਮਾਣ ਰਹੀ ਹੈ। ਇਸ ਮੌਕੇ ਇਸ ਜ਼ਿਲ੍ਹੇ ਦੇ ਸ਼ਾਸਕ ਪ੍ਰਸ਼ਾਸਨਿਕ ਅਧਿਕਾਰੀਆਂ ਸਣੇ ਵੱਖ ਵੱਖ ਪਾਰਟੀਆਂ ਦੇ ਰਾਜਨੀਤਿਕ ਆਗੂਆਂ ਦੇ ਭਾਰੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ ਹੈ। ਟਰਾਈਡੈਂਟ ਗਰੁੱਪ ਦੇ ਚੰਨੀ ਸਿਰਜਣਹਾਰ ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਸਭ ਦਾ ਧੰਨਵਾਦ ਕਰ ਰਹੇ ਹਨ।