ਪੰਮਾ ਤਾਜੋਕੇ ਅਕਾਲੀ ਦਲ ਕਿਸਾਨ ਵਿੰਗ ਦੇ ਜਨਰਲ ਸਕੱਤਰ ਨਿਯੁਕਤ
ਬਰਨਾਲਾ
ਸ਼ੋ੍ਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕਿਸਾਨ ਵਿੰਗ ਦਾ ਵਿਸਥਾਰ ਕੀਤਾ ਗਿਆ ਹੈ, ਜਿਸ ‘ਚ ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਭੇਜੀ ਗਈ ਸੂਚੀ ਤਹਿਤ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਤਾਜੋਕੇ ਨੂੰ ਕਿਸਾਨ ਵਿੰਗ ਸ਼ੋ੍ਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪਰਮਜੀਤ ਸਿੰਘ ਪੰਮਾ ਨੇ ਜਿੱਥੇ ਆਪਣੇ ਹਲਕਾ ਭਦੌੜ ਦੇ ਉਮੀਦਵਾਰ ਸਤਨਾਮ ਸਿੰਘ ਰਾਹੀ ਦਾ ਧੰਨਵਾਦ ਕੀਤਾ, ਉੱਥੇ ਹੀ ਪਾਰਟੀ ਹਾਈਕਮਾਨ ਦਾ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਘਰ ਘਰ ਅਕਾਲੀ ਦਲ ਨਾਲ ਜੋੜਣ ਤਹਿਤ ਅੱਗੇ ਨਾਲੋਂ ਵੀ ਵੱਧਕੇ ਕੰਮ ਕਰਨਗੇ। ਇਸ ਮੌਕੇ ਵਿਧਾਨ ਸਭਾ ਹਲਕਾ ਭਦੌੜ ਹੀ ਨਹੀਂ ਬਲਕਿ ਪੂਰੇ ਬਰਨਾਲਾ ਜ਼ਲਿ੍ਹੇ ‘ਚੋਂ ਆਗੂਆਂ ਵਲੋਂ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਸੀ, ਜਿੰਨਾਂ੍ਹ ‘ਚ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਪੀਏ ਜਸਵਿੰਦਰ ਸਿੰਘ, ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੌਰੀ, ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਜਤਿੰਦਰ ਜਿੰਮੀ, ਖੱਤਰੀ ਸਭਾ ਰਜਿ: ਬਰਨਾਲਾ ਦੇ ਪ੍ਰਧਾਨ ਰਾਜੀਵ ਵਰਮਾ ਰਿੰਪੀ, ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਬੀਹਲਾ, ਹਲਕਾ ਇੰਚਾਰਜ਼ ਕੁਲਵੰਤ ਸਿੰਘ ਕਾਂਤਾ, ਜ਼ਲਿ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਜੱਥੇਦਾਰ ਪਰਮਜੀਤ ਸਿੰਘ ਖਾਲਸਾ, ਸਾਬਕਾ ਕੌਂਸਲਰ ਤਜਿੰਦਰ ਸਿੰਘ ਸੋਨੀ ਜਾਗਲ, ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਆਦਿ ਨੇ ਪਰਮਜੀਤ ਸਿੰਘ ਪੰਮਾ ਤਾਜੋਕੇ ਨੂੰ ਸ਼ੋ੍ਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਨਿਯੁਕਤ ਹੋਣ ‘ਤੇ ਵਧਾਈ ਦਿੱਤੀ ਹੈ।