ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਦਾ ਚੈੱਕ ਭੇਟ
ਪਿੰਡ ਹਰਦਾਸਪੁਰਾ ਦੇ ਜੰਮਪਲ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਵਰਕਰ ਕਿਸਾਨ ਬਲਬੀਰ ਸਿੰਘ ਸਰਦਾਰਪੁਰਾ ਯੂਕੇ ਬੀਤੇ ਦਿਨੀਂ ਸੰਯੁਕਤ ਮੋਰਚੇ ਵੱਲੋਂ ਟਿਕਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਅਚਾਨਕ ਹੀ ਮੌਤ ਹੋ ਗਈ ਸੀ। ਜਿਸ ਸਬੰਧੀ ਕਿਸਾਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸਾਨ ਬਲਵੀਰ ਸਿੰਘ ਹਰਦਾਸਪੁਰਾ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਬਣਦੇ ਲਾਭ ਮੁਆਵਜ਼ਾ, ਸਰਕਾਰੀ ਨੌਕਰੀ ਤੇ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤਹਿਤ ਸ਼ਨਿੱਚਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਬ ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਗੁਰਬੰਸ ਸਿੰਘ ਦੀ ਤਰਫੋਂ ਰਜਿਸਟਰੀ ਕਲਰਕ ਹਰਪ੍ਰਰੀਤ ਸਿੰਘ ਵਿਰਕ ਨੇ ਪਿੰਡ ਹਰਦਾਸਪੁਰ ਵਿਖੇ ਪੁੱਜ ਕੇ ਕਿਸਾਨ ਆਗੂਆਂ ਪੰਚਾਇਤ ਦੀ ਹਾਜ਼ਰੀ ‘ਚ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦੀ ਸਹਾਇਤਾ ਦਾ ਚੈੱਕ ਭੇਟ ਕੀਤਾ। ਇਸ ਉਪਰੰਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ।