ਖੇਤੀ ਕਾਨੂੰਨਾਂ ਦਾ ਰੱਦ ਹੋਣਾ ਲੋਕਾਂ ਦੀ ਜਿੱਤ : ਕੇਵਲ ਿਢੱਲੋਂ
ਬਰਨਾਲਾ; ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਸੋਮਵਾਰ ਨੂੰ ਕੇਂਦਰ ਸਰਕਾਰ ਨੇ ਲੋਕ ਸਭਾ ਤੇ ਰਾਜ ਸਭਾ ‘ਚ ਵਾਪਸ ਲਿਆ ਹੈ, ਜਿਸ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਿਢੱਲੋਂ ਨੇ ਕੀਤਾ। ਉਨਾਂ੍ਹ ਕਿਹਾ ਕਿ ਮੈਂ ਖੁਦ ਇੱਕ ਕਿਸਾਨ ਦਾ ਪੁੱਤਰ ਹੋਣ ਕਰਕੇ ਪਹਿਲੇ ਦਿਨ ਤੋਂ ਇਸ ਕਿਸਾਨ ਸੰਘਰਸ਼ ਦੇ ਨਾਲ ਡਟ ਦੇ ਖੜਿਆ ਹਾਂ। ਕੇਵਲ ਿਢੱਲੋਂ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਨੇ ਕਿਸਾਨਾਂ ਦੀ ਸਹਿਮਤੀ ਦੇ ਉਲਟ ਕਾਨੂੰਨ ਬਣਾ ਕੇ ਦੇਸ਼ ਦੀ ਖੇਤੀ ਤੇ ਕਿਸਾਨੀ ‘ਤੇ ਆਪਣੇ ਚਹੇਤੇ ਕਾਰਪੋਰੇਟ ਲੋਕਾਂ ਦਾ ਕਬਜ਼ਾ ਕਰਵਾਉਣ ਦੀ ਕੋਸ਼ਸ਼ਿ ਕੀਤੀ। ਜਿਸਦਾ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਨੇ ਕੇਂਦਰ ਦੀ ਇਸ ਸਾਜਿਸ਼ ਦਾ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਤੇ ਕਾਂਗਰਸ ਪਾਰਟੀ ਨੇ ਪਹਿਲੇ ਦਿਨ ਤੋਂ ਵਿਰੋਧ ਕੀਤਾ। ਕੇਵਲ ਿਢੱਲੋਂ ਨੇ ਕਿਹਾ ਕਿ ਪੂਰਾ ਇਕ ਸਾਲ ਸਾਡੇ ਕਿਸਾਨ ਭਰਾਵਾਂ ਨੇ ਆਪਣੇ ਪਿੰਡੇ ‘ਤੇ ਗਰਮੀ, ਸਰਦੀ, ਮੀਂਹ ਤੇ ਝੱਖੜ ਝੱਲੇ ਤੇ ਦਿੱਲੀ ਦੀਆਂ ਹੱਦਾਂ ‘ਤੇ ਸੰਘਰਸ਼ ਕਰਦਿਆਂ ਖੇਤੀ ਕਾਨੂੰਨਾਂ ਰੱਦ ਕਰਨ ਦੀ ਮੰਗ ਲਈ ਡਟੇ ਰਹੇ। ਆਖ਼ਰ ਕਿਸਾਨਾਂ ਦੇ ਇਸ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਤੇ ਸੋਮਵਾਰ ਨੂੰ ਕਾਨੂੰਨ ਰੱਦ ਹੋਣ ਨਾਲ ਅੰਦੋਲਨ ਦੀ ਵੱਡੀ ਜਿੱਤ ਹੋਈ ਹੈ। ਉਹਨਾਂ ਕਿਹਾ ਕਿ ਇਸ ਸੰਘਰਸ਼ ਦੌਰਾਨ 700 ਤੋਂ ਵਧੇਰੇ ਸਾਡੇ ਕਿਸਾਨ ਭਰਾ, ਬੀਬੀਆਂ ਤੇ ਨੌਜਵਾਨਾਂ ਨੇ ਸ਼ਹਾਦਤ ਦਿੱਤੀ ਹੈ, ਜਿਸਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇੇਗਾ ਤੇ ਬੀਜੇਪੀ ਸਰਕਾਰ ਦੇ ਮੱਥੇ ‘ਤੇ ਇਹ ਕਲੰਕ ਰਹੇਗਾ। ਉਹਨਾਂ ਕਿਹਾ ਕਿ ਭਾਵੇਂ ਇਸ ਸੰਘਰਸ਼ ‘ਚ ਦੇਸ਼ ਭਰ ਦੇ ਕਿਸਾਨ ਸ਼ਾਮਲ ਸਨ, ਪਰ ਇਸ ਸੰਘਰਸ਼ ‘ਚ ਪੰਜਾਬੀ ਤੇ ਸਿੱਖ ਭਾਈਚਾਰੇ ਨੇ ਸਭ ਤੋਂ ਵੱਡਾ ਰੋਲ ਅਦਾ ਕੀਤਾ ਹੈ ਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਮੁੜ ਇਤਿਹਾਸ ਦੁਹਰਾਇਆ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਹਿਲੇ ਦਿਨ ਤੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ, ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਇਹਨਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਤੇ ਕਿਸਾਨਾਂ ਦਾ ਸਾਥ ਦਿੱਤਾ। ਕਾਂਗਰਸ ਪਾਰਟੀ ਹਮੇਸ਼ਾ ਕਿਸਾਨ ਹਿਤੈਸ਼ੀ ਰਹੀ ਹੈ ਤੇ ਰਹੇਗੀ।