ਦੜਾ ਸੱਟਾ ਲਗਾਉਣ ਵਾਲਾ ਵਿਅਕਤੀ ਨਗਦੀ ਸਮੇਤ ਗਿ੍ਫ਼ਤਾਰ
ਬਰਨਾਲਾ, ਥਾਣਾ ਸਿਟੀ-1 ਪੁਲਿਸ ਬਰਨਾਲਾ ਵਲੋਂ ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ ਨੂੰ ਨਗਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰਾਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਮਾੜੇ ਅਨਸਰਾਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਅਨਿਲ ਕੁਮਾਰ ਪੁੱਤਰ ਅਵਤਾਰ ਸਿੰਘ ਵਾਸੀ ਬਰਨਾਲਾ 16 ਏਕੜ ਨਜ਼ਦੀਕ ਦੜਾ ਸੱਟਾ ਲਗਵਾਉਣ ਦਾ ਕੰਮ ਵੱਡੇ ਪੱਧਰ ‘ਤੇ ਕਰਦਾ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਅਨਿਲ ਕੁਮਾਰ ਨੂੰ 2020 ਰੁਪਏ ਦੀ ਨਗਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |