ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦੇ ਰਹੀ ਸਰਕਾਰ
ਬਰਨਾਲਾ; ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਹਰ ਵਿਅਕਤੀ ਦੇ ਆਪਣੇ ਘਰ ਦੇ ਸੁਪਨੇ ਨੂੰ ਪੂਰਾ ਕਰਨ ਲਈ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਪਿੰਡਾਂ ਤੇ ਸ਼ਹਿਰਾਂ ‘ਚ ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਉੱਘੇ ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਿਢੱਲੋਂ ਨੇ ਸਥਾਨਕ ਭੈਣੀ ਬਸਤੀ ਵਾਰਡ ਨੰਬਰ 30 ਦੇ ਵਸਨੀਕਾਂ ਨਾਲ ਮੀਟਿੰਗ ਕਰਦਿਆਂ ਕੀਤਾ। ਿਢੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਇੱਕ ਕ੍ਰਾਂਤੀਕਾਰੀ ਤੇ ਲੋਕ ਭਲਾਈ ਦਾ ਕਦਮ ਚੁੱਕਿਆ ਹੈ। ਉਨਾਂ੍ਹ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ‘ਚ ਲਾਲ ਲਕੀਰ ਦੇ ਅੰਦਰ ਪੈਂਦੇ ਘਰਾਂ ‘ਚ ਰਹਿਣ ਵਾਲੇ ਮਾਲਕਾਂ ਦੇ ਨਾਮ ਉਨਾਂ੍ਹ ਦਾ ਆਪਣਾ ਘਰ ਨਹੀਂ ਸੀ ਹੁੰਦਾ, ਜਿਸ ਕਾਰਨ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ। ਿਢੱਲੋਂ ਨੇ ਕਿਹਾ ਕਿ ਸੂਬਾ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਹੁਣ ਪਿੰਡਾਂ ਤੇ ਸ਼ਹਿਰਾਂ ‘ਚ ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ। ਉਨਾਂ੍ਹ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਪੈਂਦੇ ਘਰਾਂ ਦੀ ਡਿਜੀਟਲ ਮੈਪਿੰਗ ਕੀਤੀ ਜਾ ਰਹੀ ਹੈ ਤੇ ਸਾਰਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਇਸੇ ਦੌਰਾਨ ਪਰਵਾਸੀ ਭਾਰਤੀਆਂ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਤੇ ਉਹਨਾਂ ਦੀ ਜਾਇਦਾਦ ਦੀ ਸੁਰੱਖਿਆ ਲਈ ਨਵਾਂ ਕਾਨੂੰਨ ਲਿਆਂਦਾ ਜਾਵੇਗਾ। ਉਨਾਂ੍ਹ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੀ ਬਹੁਤ ਵੱਡੀ ਅਬਾਦੀ ਜੋ ਕਿ ਲਾਲ ਲਕੀਰ ਦੇ ਅੰਦਰ ਰਹਿੰਦੀ ਹੈ ਉਨਾਂ੍ਹ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਨਾਲ ਬਹੁਤ ਲਾਭ ਮਿਲ ਰਿਹਾ ਹੈ, ਜਿਸ ਤੋਂ ਲੋਕ ਪੂਰੀ ਤਰਾਂ ਖੁਸ਼ ਹਨ। ਇਸ ਮੌਕੇ ਉਨਾਂ੍ਹ ਨਾਲ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ, ਸਾਬਕਾ ਕੌਂਸਲਰ ਰਾਜੂ ਚੌਧਰੀ, ਸਾਬਕਾ ਕੌਂਸਲਰ ਜਸਵਿੰਦਰ ਟਿੱਲੂ, ਸਾਬਕਾ ਕੌਂਸਲਰ ਮਹੇਸ਼ ਕੁਮਾਰ ਲੋਟਾ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਬਲਦੇਵ ਸਿੰਘ ਭੁੱਚਰ, ਸੂਰਤ ਸਿੰਘ ਬਾਜਵਾ, ਜਗਤਾਰ ਸਿੰਘ ਪੱਖੋ, ਕੌਂਸਲਰ ਕੁਲਦੀਪ ਧਰਮਾ ਸਣੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।