Punjab Election : ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਦੂਜੀ ਲਿਸਟ,30 ਉਮੀਦਵਾਰਾਂ ਦਾ ਐਲਾਨ
Punjab Election : ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਦੂਜੀ ਲਿਸਟ,30 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਦੇ ਹੋਏ 30 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਲਿਸਟ ਮੁਤਾਬਕ ਖਰੜ ਹਲਕੇ ਤੋਂ ਅਨਮੋਲ ਗਗਨ ਮਾਨ, ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਭੋਲਾ ਗਰੇਵਾਲ, ਆਤਮਨਗਰ ਤੋਂ ਕੁਲਵੰਤ ਸਿੰਘ ਸਿੱਧੂ, ਪਾਇਲ ਸਿੰਘ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਜੀਰਾ ਤੋਂ ਨਰੇਸ਼ ਕਟਾਰੀਆ, ਸ਼੍ਰੀ ਮੁਕਤਸਰ ਸਾਹਿਬ ਤੋਂ ਜਗਦੀਪ ਸਿੰਘ ਕਾਕਾ ਬਰਾੜ, ਫਰੀਦਕੋਟ ਤੋਂ ਗੁਰਦਿੱਤ ਸਿੰਘ ਸੇਖੋਂ, ਰਾਮਪੁਰਾ ਫੂਲ ਤੋਂ ਬਲਕਾਰ ਸਿੰਘ ਸਿੱਧੂ , ਰਾਜਪੁਰਾ ਤੋਂ ਨੀਨਾ ਮਿੱਤਲ, ਸਨੌਰ ਤੋਂ ਚੇਤਨ ਸਿੰਘ ਜੋੜਾਮਾਜਰਾ, ਲੁਧਿਆਣਾ ਉੱਤਰੀ ਤੋਂ ਮਦਨ ਲਾਲ ਬੰਗਾ, ਗਿੱਲ ਤੋਂ ਜੀਵਨ ਸਿੰਘ ਸੰਗੋਵਾਲ, ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ, ਘਨੌਰ ਤੋਂ ਗੁਰਲਾਲ ਘਨੌਰ, ਪਠਾਨਕੋਟ ਤੋਂ ਵਿਭੂਤੀ ਸ਼ਰਮਾ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ, ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ, ਬਟਾਲਾ ਤੋਂ ਸ਼ੈਰੀ ਕਲਸੀ, ਫਤਹਿਗੜ੍ਹ ਸਾਹਿਬ ਤੋਂ ਬਲਬੀਰ ਸਿੰਘ ਪੰਨੂ, ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਕਰਤਾਰਪੁਰ ਤੋਂ ਡੀਸੀਪੀ ਬਲਕਾਰ ਸਿੰਘ, ਸ਼ਾਮਚੁਰਾਸੀ ਤੋਂ ਡਾ. ਰਵਜੋਤ , ਨਵਾਂਸ਼ਹਿਰ ਤੋਂ ਲਲਿਤ ਮੋਹਨ ਬੱਲੂ ਪਾਠਕ, ਭਦੌੜ ਤੋਂ ਲਾਭ ਸਿੰਘ ਉਗੋਕੇ, ਭੋਆ ਤੋ ਲਾਲ ਚੰਦ ਕਟਾਰਚੱਕੂ, ਜੰਡਿਆਲਾ ਤੋਂ ਹਰਭਜਨ ਸਿੰਘ ਈ.ਟੀ.ਓ ਆਦਿ ਨੂੰ ਉਮੀਦਵਾਰ ਐਲਾਨਿਆ ਗਿਆ ਹੈ।