Feature NewsNewsPoliticsPopular News

ਕਿਸ਼ੋਰ ਅਵਸਥਾ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ

ਬਰਨਾਲਾ : 9 ਦਸੰਬਰ (ਅਮਨਦੀਪ ਸਿੰਘ ਭੋਤਨਾ/ਕਰਮਜੀਤ ਸਿੰਘ ਗਾਦੜ੍ਹਾ)

ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੈਡਮ ਰੇਨੂੰ ਬਾਲਾ ਅਤੇ ਡੀਈਓ ਪ੍ਰਾਇਮਰੀ ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿੱਚ ਕਿਸ਼ੋਰ ਅਵਸਥਾ ਵਿੱਚ ਬੱਚਿਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਅਤੇ ਇਹਨਾਂ ਦੇ ਹੱਲ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਮੁੱਖੀ ਅਤੇ ਸਾਇੰਸ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਹਿੱਸਾ ਲਿਆ ਗਿਆ।

ਵਰਕਸ਼ਾਪ ਵਿੱਚ ਸਿਵਿਲ ਹਸਪਤਾਲ ਬਰਨਾਲਾ ਦੇ ਗਾਇਨਾਕੋਲੋਜਿਸਟ ਡਾਕਟਰ ਆਂਚਲ ਕਸ਼ਯਪ ਨੇ ਕਿਹਾ ਕਿ ਕਿਸ਼ੋਰ ਅਵਸਥਾ ਵਿੱਚ ਬੱਚਿਆਂ ਦੀ ਮਾਨਸਿਕ ਸਥਿਤੀ ਨੂੰ ਸਮਝਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਸਹੀ ਸੇਧ ਦੇ ਕੇ ਜਿਨਸੀ ਸੋਸ਼ਣ, ਸੈਕਸੁਅਲ ਟਰਾਂਸਮਿਟ ਬਿਮਾਰੀਆਂ, ਪਹਿਲੀ ਵਾਰ ਮਾਹਵਾਰੀ ਆਉਣ ਤੇ ਸਾਡੀਆਂ ਬੇਟੀਆਂ ਨੂੰ ਆਉਣ ਵਾਲੀਆਂ ਚੁਣੌਤਪੂਰਨ ਸਮੱਸਿਆਵਾਂ ਨੂੰ ਰੋਕ ਸਕਦੇ ਹਾਂ।

ਰਿਸੋਰਸ ਪਰਸਨ ਦੇ ਤੌਰ ਤੇ ਮੈਡਮ ਨਮਰਇਤਾ, ਲੈਕਚਰਾਰ ਮਨਦੀਪ ਸ਼ਰਮਾ ਅਤੇ ਅਮਰਿੰਦਰ ਕੌਰ ਨੇ ਬੱਚਿਆਂ ਦੀ ਸਰੀਰਕ, ਭਾਵਨਾਤਮਕ, ਦਿਮਾਗੀ ਸਿਹਤ ਅਤੇ ਨਸ਼ੇ ਦੀ ਦੁਰ ਵਰਤੋਂ ਬਾਰੇ ਅਤੇ ਅਧਿਆਪਕ ਦੇ ਤੌਰ ਦੇ ਬਣਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਰਬਜੀਤ ਸਿੰਘ ਤੂਰ ਨੇ ਬੱਚਿਆਂ ਦੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਕਸਰਤ ਵੱਲ ਧਿਆਨ ਕੇਂਦਰਿਤ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਡੀਈਓ ਸੈਕੰਡਰੀ ਮੈਡਮ ਰੇਨੂੰ ਬਾਲਾ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਮਕਸਦ ਕਿਸ਼ੋਰ ਅਵਸਥਾ ਵਿੱਚ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਆਉਣ ਵਾਲੀਆਂ ਤਬਦੀਲੀਆਂ ਦੇ ਦੌਰਾਨ ਇੱਕ ਮਾਰਗ ਦਰਸ਼ਕ ਦੇ ਤੌਰ ਤੇ ਆਪਣੀ ਬਣਦੀ ਜ਼ਿੰਮਵਾਰੀ ਨੂੰ ਸਮਝਣ ਅਤੇ ਬੱਚਿਆਂ ਦੀ ਮੁਸ਼ਕਿਲ ਨੂੰ ਹੱਲ ਕਰਨਾ ਹੈ। ਇਸ ਮੌਕੇ ਡੀਐਮ ਸਾਇੰਸ ਪ੍ਰਿੰਸੀਪਲ ਹਰੀਸ਼ ਬਾਂਸਲ, ਪ੍ਰਿੰਸੀਪਲ ਰਾਕੇਸ਼ ਕੁਮਾਰ, ਡੀਐਮ ਕਮਲਦੀਪ, ਅਮਨਿੰਦਰ ਕੁਠਾਲਾ, ਡੀਐਮ ਮਹਿੰਦਰਪਾਲ, ਸਟੈਨੋ ਮਨਜੀਤ ਕੌਰ, ਮਨੂ ਸੱਗੂ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ, ਹੈਡਮਾਸਟਰ, ਸਕੂਲ ਅਧਿਆਪਕ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ਹਾਜ਼ਿਰ ਰਹੇ।

Leave a Reply

Your email address will not be published. Required fields are marked *