religionFeature News

ਕਣਕ ਦੀ ਫ਼ਸਲ ਵਿੱਚ ਖਾਦਾਂ ਦੀ ਵਰਤੋਂ ਅਤੇ ਨਦੀਨਾਂ ਦੀ ਰੋਕਥਾਮ ਸਬੰਧੀ ਦਿੱਤੀ ਜਾਣਕਾਰੀ

ਬਰਨਾਲਾ: 15 ਦਸੰਬਰ (ਅਮਨਦੀਪ ਸਿੰਘ ਭੋਤਨਾ/ਕਰਮਜੀਤ ਸਿੰਘ ਗਾਦੜ੍ਹਾ)

ਆਤਮਾ ਸਕੀਮ ਅਧੀਨ ਪਿੰਡ ਕੋਟਦੁਨਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ਹੇਠ ‘ਫਾਰਮ ਫੀਲਡ ਸਕੂਲ’ ਲਗਾਇਆ ਗਿਆ। ਇਸ ਮੌਕੇ ਡਾ. ਸੁਖਪਾਲ ਸਿੰਘ ਖੇਤੀਬਾੜੀ ਅਫ਼ਸਰ ਬਰਨਾਲਾ ਅਤੇ ਹੋਰ ਅਧਿਕਾਰੀਆਂ/ਕਰਮਚਾਰੀਆਂ/ਆਤਮਾ ਸਟਾਫ ਨੇ ਕਿਸਾਨਾਂ ਨੂੰ ਫਸਲਾਂ ਅਤੇ ਖੇਤੀਬਾੜੀ ਦੀਆ ਸਕੀਮਾਂ ਸਬੰਧੀ ਜਾਣਕਰੀ ਦਿੱਤੀ। ਇਹ ਕੈਂਪ ਜਗਤਾਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਕੋਟਦੁਨਾ ਦੇ ਖੇਤ ਵਿਚ ਲਗਾਇਆ ਗਿਆ। ਕੈਂਪ ਦੌਰਾਨ ਡਾ. ਅੰਮ੍ਰਿਤਪਾਲ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਡਾ. ਜਸਵਿੰਦਰ ਸਿੰਘ ਨੇ ਕਣਕ ਦੀ ਫ਼ਸਲ ਵਿੱਚ ਖਾਦਾਂ ਦੀ ਵਰਤੋਂ ਅਤੇ ਨਦੀਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ।

ਖੇਤੀਬਾੜੀ ਸਬ ਇੰਸਪੈਕਟਰ ਦਵਿੰਦਰ ਸਿੰਘ ਅਤੇ ਦਿਲਦਾਰ ਸਿੰਘ ਨੇ ਫਸਲਾਂ ਵਿਚ ਖੁਰਾਕੀ ਤੱਤਾਂ ਦੀ ਘਾਟ ਦੀਆਂ ਨਿਸ਼ਾਨੀਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਬਲਾਕ ਤਕਨਾਲੋਜੀ ਮੈਨੇਜਰ ਜਸਵੀਰ ਕੌਰ ਨੇ ਆਤਮਾ ਸਕੀਮ ਅਧੀਨ ਚੱਲ ਰਹੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਬਾਗਬਾਨੀ ਸਬ ਇੰਸਪੈਕਟਰ ਜਗਸੀਰ ਸਿੰਘ ਨੇ ਕਿਸਾਨਾਂ ਨੂੰ ਆਲੂਆਂ ਦੀ ਫਸਲ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਅਖੀਰ ਵਿਚ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦਾਂ ਤੇ ਕੀੜੇਮਾਰ ਦਵਾਈਆਂ ਵਿਭਾਗ ਦੀ ਸਲਾਹ ਅਨੁਸਾਰ ਹੀ ਵਰਤੀਆਂ ਜਾਣ ਅਤੇ ਬੇਲੋੜੇ ਖਰਚ ਤੋਂ ਬਚਿਆ ਜਾਵੇ। ਕੈਂਪ ਦੌਰਾਨ ਸਹਾਇਕ ਤਕਨਾਲੋਜੀ ਮੈਨੇਜਰ ਨਿਖਿਲ ਸਿੰਗਲਾ, ਹਰਜਿੰਦਰ ਸਿੰਘ, ਬੇਲਦਾਰ ਸਿਮਰਜੀਤ ਸਿੰਘ ਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Leave a Reply

Your email address will not be published. Required fields are marked *