News

ਸ਼ਹਿਣੇ ‘ਚ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਮਨਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਖੁਸ਼ੀ ‘ਚ ਭਾਰਤੀ ਕਿਸਾਨ ਯੂਨੀਅਨ ਉਗਾਰਹਾਂ ਇਕਾਈ ਸ਼ਹਿਣਾ ਦੇ ਪ੍ਰਧਾਨ ਗੁਰਪ੍ਰਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਬਾਅਦ ਦੁਪਹਿਰ ਕਿਸਾਨਾਂ ਵੱਲੋਂ ਲੱਡੂ ਵੰਡੇ ਤੇ ਪਟਾਕੇ ਚਲਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਗੁਰਪ੍ਰਰੀਤ ਸਿੰਘ ਗਿੱਲ ਨੇ ‘ਪੰਜਾਬੀ ਜਾਗਰਣ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੀਬ ਡੇਢ ਸਾਲ ਪਹਿਲਾਂ ਪਾਸ ਕੀਤੇ ਖੇਤੀ ਕਾਨੂੰਨ ਕਾਰਨ ਕੜਾਕੇ ਦੀ ਗਰਮੀ ਤੇ ਕੜਾਕੇ ਦੀ ਠੰਢ ਦਰਮਿਆਨ ਕਿਸਾਨਾਂ ਵੱਲੋਂ ਆਪਣਾ ਖੇਤੀ ਸੰਘਰਸ਼ ਜਾਰੀ ਰੱਖਿਆ। ਉਨਾਂ੍ਹ ਕਿਹਾ ਕਿ ਇਸ ਕਿਸਾਨ ਅੰਦੋਲਨ ‘ਚ 800 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ। ਉਨਾਂ੍ਹ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਖੇਤੀ ਨੂੰ ਰੱਦ ਕਰਨ ‘ਤੇ ਕਿਸਾਨਾਂ ਦੀ ਜਿੱਤ ਹੋਈ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਦਾਨ ਭੋਲਾ ਸਿੰਘ ਬਦਰੇ ਵਾਲਾ, ਮੀਤ ਪ੍ਰਧਾਨ ਬੂਟਾ ਖਹਿਰਾ, ਮੀਤ ਪ੍ਰਧਾਨ ਚਰਨਜੀਤ ਸਿੰਘ, ਸਲਾਹਕਾਰ ਸੁਖਚੈਨ ਸਿੰਘ, ਭਿੰਨਾ ਸਿੰਘ ਫੌਜੀ, ਗੁਰਜੰਟ ਨੰਬਰਦਾਰ, ਕਾਲਾ ਸਿੰਘ ਉੱਪਲ, ਕੌਰ ਸਿੰਘ ਨੰਬਰਦਾਰ, ਜੀਤ ਗਿੱਲ, ਗੁਰਲਾਭ ਸਿੰਘ, ਆਤਮਾ ਸਿੰਘ, ਰਾਜ ਸਿੰਘ ਬਾਠ, ਜਗਜੀਤ ਬਬਲਾ, ਜਸਵੰਤ ਧਾਲੀਵਾਲ, ਦੀਪਾ ਸਿੰਘ, ਹਰਮੇਲ ਸਿੰਘ, ਗੁਰਦੇਵ ਮੌੜ, ਅਮਨਜੋਤ ਸਿੰਘ, ਕਰਮਜੀਤ ਜਟਾਨਾ, ਭੋਲਾ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *