ਬਰਨਾਲਾ ਵਿਖੇ ਮੁੱਖ ਮੰਤਰੀ ਨੂੰ ਮਿਲਣ ਆਏ ਕਰੋਨਾ ਯੋਧੇ ਰੋਕੇ, ਪੁਲਿਸ ਨੇ ਡੱਕਿਆ ਬੱਸਾਂ ‘ਚ
ਬਰਨਾਲਾ, ਸ਼ਨਿਚਰਵਾਰ ਨੂੰ ਬਰਨਾਲਾ ਦੇ ਮੈਰੀਲੈਂਡ ਪੈਲਸ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਤੋਂ ਪਹਿਲਾਂ ਪੈਲੇਸ ਦੇ ਗੇਟ ਅੱਗੇ ਪ੍ਰਦਰਸ਼ਨ ਕਰ ਰਹੇ ਕੋਰੋਨਾ ਯੋਧਿਆਂ ਨੂੰ ਪ੍ਰਸ਼ਾਸ਼ਨ ਵੱਲੋਂ ਰੋਕਿਆ ਗਿਆ। ਰੋਸ ਵਜੋਂ ਕੋਰੋਨਾ ਯੋਧਿਆਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਰਕਾਰੀ ਬੱਸਾਂ ‘ਚ ਡੱਕਿਆ ਗਿਆ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵੱਲੋਂ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਪੀਐੱਸਪੀਸੀਐਲ ਜੋ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਦੇਣ ਪਹੁੰਚੇ ਸਨ, ਉਨ੍ਹਾਂ ਨੂੰ ਜ਼ਬਰਦਸਤੀ ਸਰਕਾਰੀ ਬੱਸਾਂ ‘ਚ ਬੰਦ ਕੀਤਾ ਗਿਆ।