crimeNews

ਕਚਹਿਰੀਆਂ ਅੱਗਿਓਂ ਮੋਟਰਸਾਈਕਲ ਚੋਰੀ

ਬਰਨਾਲਾ : ਜ਼ਿਲ੍ਹਾ ਕਚਹਿਰੀਆਂ ਅੱਗਿਓਂ ਮੋਟਰਸਾਈਕਲ ਚੋਰੀ ਹੋਣ ‘ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ 2 ‘ਚ ਬਰਨਾਲਾ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਜਗਦੀਪ ਕੁਮਾਰ ਵਾਸੀ ਧੂਰੀ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਬੀਤੀ 29 ਨਵੰਬਰ ਨੂੰ ਉਸਦਾ ਮੋਟਰਸਾਈਕਲ ਨੰਬਰੀ ਪੀਬੀ 28 1177 ਮਾਰਕਾ ਹੀਰੋ ਸਪਲੈਂਡਰ ਜ਼ਿਲ੍ਹਾ ਕਚਹਿਰੀ ਦੇ ਬਾਹਰੋਂ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਜਿਸਦੀ ਕੁੱਲ ਮਲਕੀਤੀ 18 ਹਜ਼ਾਰ ਰੁਪਏ ਬਣਦੀ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ\\ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *