ਮੁੱਖ ਮੰਤਰੀ ਚੰਨੀ ਅੱਜ ਧਨੌਲਾ ਆਉਣਗੇ
ਧਨੌਲਾ : ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਿਢੱਲੋਂ ਦੀ ਅਗਵਾਈ ‘ਚ ਮੰਡੀ ਧਨੌਲਾ ਅੰਦਰ ਹੋਏ ਵਿਕਾਸ ਕਾਰਜਾਂ ਤੇ ਹੋਰ ਮੰਗਾਂ ਨੂੰ ਪੂਰਾ ਕਰਨ ਲਈ ਧਨੌਲਾ ਨਿਵਾਸੀਆਂ ਨਾਲ ਮਿਲਣੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੈਰੀਲੈਂਡ ਮਾਨਾ ਪਿੰਡੀ ਧਨੌਲਾ ਵਿਖੇ ਪਹੁੰਚ ਰਹੇ ਹਨ। ਇਹ ਜਾਣਕਾਰੀ ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਜੀਵਨ ਕੁਮਾਰ ਬਾਂਸਲ ਤੇ ਨਗਰ ਕੌਂਸਲ ਧਨੌਲਾ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਦੇ ਪੁੱਤਰ ਤੇ ਯੂਥ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਸੋਢੀ ਨੇ ਸਾਂਝੇ ਤੌਰ ‘ਤੇ ਦਿੱਤੀ। ਇਸ ਮੌਕੇ ਪ੍ਰਧਾਨ ਕੁਲਦੀਪ ਕੁਮਾਰ ਗੋਲੀ, ਬਾਊ ਜਨਕਰਾਜ ਬਾਂਸਲ, ਸਤਪਾਲ ਸ਼ਰਮਾ, ਅਨਿਲ ਕੁਮਾਰ ਹਾਜ਼ਰ ਸਨ।