CM Barnala Visit : ਮਹਿਲ ਕਲਾਂ ਅਨਾਜ ਮੰਡੀ ‘ਚ 11 ਵਜੇ ਪੁੱਜ ਰਹੇ ਹਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਜ਼ਿਲ੍ਹਾ ਪ੍ਰਸਾਸ਼ਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਬਰਨਾਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਤੇ ਤਪਾ ਮੰਡੀ ਪੁੱਜ ਰਹੇ ਹਨ। ਮਹਿਲ ਕਲਾਂ ਦੀ ਅਨਾਜ ਮੰਡੀ ਵਿੱਚ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਨਾਜ ਮੰਡੀ ਵਿੱਚ ਹੀ ਹੈਲੀਪੈਡ ਬਣਾਇਆ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪੰਜ-ਪੰਜ ਮਰਲੇ ਪਲਾਟਾਂ ਦੀ ਮਾਲਕੀ ਅਤੇ ਕਿਸਾਨੀ ਅੰਦੋਲਨ ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਰਾਬਤਾ, ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਗਰਾਂਟ ਵੰਡੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਹਿਲ ਕਲਾਂ ਦੀ ਅਨਾਜ ਮੰਡੀ ਵਿੱਚ ਗਿਆਰਾਂ ਵਜੇ ਪੁੱਜ ਰਹੇ ਹਨ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਕਾਂਗਰਸੀ ਆਗੂਆਂ ਵਿੱਚ ਟਿਕਟ ਦੀ ਲੱਗੀ ਹੋੜ ਦੇ ਤਹਿਤ ਵੱਖ ਵੱਖ ਆਗੂਆਂ ਵੱਲੋਂ ਆਪਣੀਆਂ ਫੋਟੋਆਂ ਵਾਲੇ ਹੋਰਡਿੰਗ ਵੀ ਲਾਏ ਗਏ ਹਨ।