ਸਰਕਾਰ ਨੇ ਲੋਕ ਭਲਾਈ ਕੰਮਾਂ ਲਈ ਖ਼ਜ਼ਾਨਾ ਖੋਲਿ੍ਹਆ : ਸਿੱਧੂ
ਭਦੌੜ
ਪੰਜਾਬ ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਚੱਲ ਰਹੀ ਕਾਂਗਰਸ ਦੀ ਸਰਕਾਰ ਲੋਕਾਂ ਦੀ ਸਰਕਾਰ ਬਣ ਚੁੱਕੀ ਹੈ, ਕਿਉਂਕਿ ਚੰਨੀ ਸਰਕਾਰ ਨੇ ਲੋਕ ਭਲਾਈ ਕੰਮਾਂ ਦਾ ਖਜ਼ਾਨਾ ਖੋਲ੍ਹ ਦਿੱਤਾ ਹੈ। ਆ ਰਹੀਆਂ ਵਿਧਾਨ ਸਭਾ ਚੋਣਾਂ ਚ ਲੋਕਾਂ ਦੇ ਮਿਲ ਰਹੇ ਪਿਆਰ ਸਦਕਾ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਪੰਜਾਬ ‘ਚ ਦੁਬਾਰਾ ਸਰਕਾਰ ਬਣਾਏਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੇ ਸੀਨੀਅਰ ਕਾਂਗਰਸੀ ਆਗੂ ਵਿਜੈ ਭਦੌੜੀਆ ਦੇ ਗ੍ਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ੍ਹ ਕਿਹਾ ਕਿ ਵਿਰੋਧੀ ਪਾਰਟੀਆਂ ਤਾਂ ਸਿਰਫ ਵਾਅਦੇ ਹੀ ਕਰ ਰਹੀਆਂ ਹਨ ਕਿ ਸਾਡੀ ਸਰਕਾਰ ਆਉਣ ਤੋਂ ਬਾਅਦ ਸਹੂਲਤਾਂ ਦੇਵਾਂਗੇ ਪੰ੍ਤੂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਸਿਰਫ਼ ਪੰਜਾਹ ਦਿਨ ਦੇ ਕਾਰਜਕਾਲ ਚ ਹੀ ਵੱਡੀ ਪੱਧਰ ਤੇ ਲੋਕ ਹਿੱਤੂ ਕੰਮ ਕਰਕੇ ਵਿਰੋਧੀਆਂ ਤੋਂ ਸਾਰੇ ਮੁੱਦੇ ਖੋਹ ਲਏ ਹਨ ਅਤੇ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਤੋਂ ਪੂਰੀ ਤਰਾਂ੍ਹ ਖੁਸ਼ ਹਨ ਜਿਸ ਤੋਂ ਇਹ ਸਪਸ਼ਟ ਹੈ ਕਿ ਪੰਜਾਬ ‘ਚ ਦੁਬਾਰਾ ਕਾਂਗਰਸ ਦੀ ਸਰਕਾਰ ਆਉਣੀ ਤੈਅ ਹੈ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਦਾ ਕਾਂਗਰਸ ਪਾਰਟੀ ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਸਮੁੱਚੀ ਪੰਜਾਬ ਕਾਂਗਰਸ ਪੂਰੀ ਤਰਾਂ੍ਹ ਇਕਜੁੱਟ ਹੈ। ਇਸ ਸਮੇਂ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਵਿਜੈ ਭਦੌੜੀਆ, ਮਾਰਕੀਟ ਕਮੇਟੀ ਭਦੌੜ ਦੇ ਵਾਈਸ ਚੇਅਰਮੈਨ ਦੀਪਕ ਬਜਾਜ,ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਆਸ਼ੂ ਭੂਤ ਵੀ ਹਾਜ਼ਰ ਸਨ।