healthNews

ਸਿਹਤ ਸਹੂਲਤਾਂ ਦੇਣ ‘ਚ ਜ਼ਿਲ੍ਹਾ ਬਰਨਾਲਾ ਰਿਹਾ ਮੋਹਰੀ

ਬਰਨਾਲਾ; ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ‘ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ‘ਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਰ ਇੱਕ ਲੋੜਵੰਦ ਸਮੇਂ-ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਅੌਲਖ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਨਵੰਬਰ, 2021 ‘ਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਸਪਤਾਲਾਂ ਵਲੋਂ 1233 ਮਰੀਜਾਂ ਦਾ ਬਿਲਕੁਲ ਮੁਫ਼ਤ ਇਲਾਜ ਕੀਤਾ ਗਿਆ ਹੈ। ਨਵੰਬਰ ਮਹੀਨੇ ‘ਚ ਸਿਵਲ ਹਸਪਤਾਲ ਬਰਨਾਲਾ ਨੇ 802 ਮਰੀਜਾਂ ਦਾ ਇਸ ਸਕੀਮ ਤਹਿਤ ਬਿਲਕੁਲ ਮੁਫ਼ਤ ਇਲਾਜ ਕੀਤਾ ਹੈ, ਜੋ ਕਿ ਪੰਜਾਬ ਦੇ ਜ਼ਿਲ੍ਹਾ ਹਸਪਤਾਲਾਂ ‘ਚੋਂ ਪਹਿਲੇ ਨੰਬਰ ‘ਤੇ ਰਿਹਾ ਹੈ, ਜਦੋਂ ਕਿ ਸਬ-ਡਵੀਜ਼ਨਲ ਹਸਪਤਾਲ ਤਪਾ ਵਲੋਂ 174 ਮਰੀਜਾਂ ਦਾ ਬਿਲਕੁਲ ਮੁ.ਫ਼ਤ ਇਲਾਜ ਕੀਤਾ ਗਿਆ ਜੋ ਕਿ ਪੰਜਾਬ ਦੇ ਸਬ- ਡਵੀਜ਼ਨਲ ਹਸਪਤਾਲਾਂ ‘ਚੋਂ ਤੀਜੇ ਨੰਬਰ ‘ਤੇ ਰਿਹਾ। ਸੀ.ਐਚ.ਸੀ ਹਸਪਤਾਲ ਧਨੌਲਾ ਵਲੋਂ 115 ਮਰੀਜਾਂ ਦਾ ਸਕੀਮ ਤਹਿਤ ਮੁਫ਼ਤ ਇਲਾਜ ਕੀਤਾ ਗਿਆ, ਜੋ ਕਿ ਪੰਜਾਬ ਦੇ ਸੀ.ਐਚ.ਸੀ ਹਸਪਤਾਲਾਂ ‘ਚੋਂ ਪਹਿਲੇ ਨੰਬਰ ਤੇ ਰਿਹਾ। ਡਾ. ਅੌਲਖ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਨਵੰਬਰ ਮਹੀਨੇ ‘ਚ ਪੰਜਾਬ ਭਰ ‘ਚੋਂ ਫ਼ਰੀਦਕੋਟ ਅਤੇ ਪਟਿਆਲਾ ਜ਼ਿਲ੍ਹੇ ਨੂੰ ਛੱਡ ਕੇ ਜਿੱਥੇ ਕਿ ਮੈਡੀਕਲ ਕਾਲਜ ਹਨ, ਉਨਾਂ੍ਹ ਤੋਂ ਬਾਅਦ ਤੀਜੇ ਨੰਬਰ ‘ਤੇ ਰਿਹਾ ਹੈ। ਡਾ. ਗੁਰਮਿੰਦਰ ਕੌਰ ਅੌਜਲਾ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਨੋਡਲ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੀ.ਐਚ.ਐਚ.ਸੀ ਭਦੌੜ ਵਿਖੇ 55 ਮਰੀਜਾਂ, ਸੀ.ਐਚ.ਸੀ ਚੰਨਣਵਾਲ ਵਿਖੇ 48 ਮਰੀਜਾਂ ਤੇ ਸੀ.ਐਚ.ਸੀ ਮਹਿਲ ਕਲਾਂ ਵਿਖੇ 40 ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਡਾ. ਅੌਜਲਾ ਨੇ ਦੱਸਿਆ ਕਿ ਹਰ ਇੱਕ ਯੋਗ ਪਰਿਵਾਰ 5 ਲੱਖ ਰੁਪਏ ਤੱਕ ਦਾ ਪ੍ਰਤੀ ਸਾਲ ਮੁਫ਼ਤ ਇਲਾਜ ਕਰਵਾ ਸਕਦਾ ਹੈ। ਇਸ ਸਕੀਮ ਤਹਿਤ ਬਰਨਾਲਾ ਜ਼ਿਲ੍ਹੇ ਦੇ ਹਸਪਤਾਲਾਂ ਅੰਦਰ ਹੱਡੀਆਂ ਦੇ ਆਪੇ੍ਰਰੇਸ਼ਨ, ਅੱਖਾਂ ਦੇ ਆਪੇ੍ਰਰੇਸ਼ਨ, ਜਨਰਲ ਸਰਜਰੀਆਂ, ਜਨਰਲ ਮੈਡੀਸਨ, ਡਾਇਲਸਿਸ, ਜਣੇਪਾ ਆਦਿ ਦਾ ਇਲਾਜ ਸਕੀਮ ਤਹਿਤ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *