ਮਿ੍ਤਕਾਂ ਦੇ ਵਾਰਸਾਂ ਨੂੰ ਮਿਲੇਗਾ ਮੁਆਵਜ਼ਾ; DC BARNALA
ਮਿ੍ਤਕਾਂ ਦੇ ਵਾਰਿਸ 6 ਦਸੰਬਰ ਤੋਂ ਜਮ੍ਹਾਂ ਕਰਵਾ ਸਕਦੇ ਹਨ ਫਾਰਮ
ਬਰਨਾਲਾ, ਕੋਵਿਡ-19 ਮਹਾਂਮਾਰੀ ਦੌਰਾਨ ਜਿਨਾਂ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ, ਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਕੋਵਿਡ ਸਥਿਤੀ ਦੇ ਸਬੰਧ ਵਿੱਚ ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਇਸ ਸਬੰਧੀ ਕਾਨੂੰਨੀ ਵਾਰਸਾਂ ਵੱਲੋਂ ਅਰਜ਼ੀਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦੇ ਕਮਰਾ ਨੰਬਰ 18 ਵਿਖੇ ਜਮਾਂ ਕਰਵਾਈਆਂ ਜਾ ਸਕਦੀਆਂ ਹਨ ਤੇ ਇਸ ਸਬੰਧੀ ਫਾਰਮ ਵੀ ਕਮਰਾ ਨੰਬਰ 18 ਤੋਂ ਹੀ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਰਾਪਤ ਕੀਤੇ ਜਾ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਬੰਧੀ ਅਰਜ਼ੀ ਫਾਰਮ ਨਾਲ ਨਿਮਨ ਅਨੁਸਾਰ ਦਸਤਾਵੇਜ਼ ਨੱਥੀ ਕੀਤੇ ਜਾਣ: ਮਿ੍ਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਤੇ ਮਿ੍ਤਕ ਵਿਅਕਤੀ ਦੇ ਸਬੰਧ ਦੇ ਪਹਿਚਾਣ ਕਾਰਡ ਦੀ ਕਾਪੀ, ਕੋਵਿਡ 19 ਟੈਸਟ ਦੀ ਪਾਜ਼ੇਟਿਵ ਰਿਪੋਰਟ ਦੀ ਕਾਪੀ, ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ ( ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟ, ਮਿ੍ਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ , ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕ, ਮਿ੍ਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇੱਕ ਹੋਵੇ)। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਫਾਰਮ ਸਮੇਤ ਸਾਰੇ ਦਸਤਾਵੇਜ਼ ਜ਼ਲਿ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 18 ਵਿਖੇ 6 ਦਸੰਬਰ ਤੋਂ ਜਮਾਂ ਕਰਵਾਏ ਜਾ ਸਕਦੇ ਹਨ। ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਅੌਲਖ ਨੇ ਦੱਸਿਆ ਕਿ ਮਿ੍ਤਕਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਦੇਣ ਲਈ ਕੇਸ ਅੱਗੇ ਭੇਜਣ ਲਈ ਜ਼ਲਿ੍ਹਾ ਪੱਧਰੀ ਕਮੇਟੀ ਬਣਾਈ ਗਈ ਹੈ।