ਕਣਕ ਦੀ ਫਸਲ ਨੂੰ ਪਾਣੀ ਦੇਣ ਲਈ ਨਿਰਵਿਘਨ ਬਿਜਲੀ ਨਾ ਦਿੱਤੀ ਤਾਂ ਲਾਵਾਂਗੇ ਧਰਨੇ
ਧਨੌਲਾ; ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਅਹਿਮ ਮੀਟਿੰਗ ਗੁਰਦੁਆਰਾ ਨਾਨਕਸਰ ਵਿਖੇ ਹੋਈ, ਜਿਸ ‘ਚ ਕਿਸਾਨਾਂ ਨੂੰ ਕਣਕ ਦੀ ਫਸਲ ਲਈ ਨਿਰਵਿਘਨ ਬਿਜਲੀ ਦੇਣ ਦੀ ਮੰਗ ਕੀਤੀ ਗਈ। ਕਿਸਾਨ ਆਗੂ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਨੇ ਦੱਸਿਆ ਕਿ ਕਣਕ ਦੀ ਫਸਲ ਨੂੰ ਪਾਣੀ ਦੇਣ ਲਈ ਮੋਟਰਾਂ ਵਾਲੀ ਬਿਜਲੀ ਦੀ ਸਪਲਾਈ ਬਹੁਤ ਘੱਟ ਆ ਰਹੀ ਹੈ। ਇਨਾਂ੍ਹ ਆਗੂਆਂ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਬਿਜਲੀ ਦੀ ਸਪਲਾਈ 16 ਘੰਟੇ ਨਿਰਵਿਘਨ ਦਿੱਤੀ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ‘ਚ ਬਿਜਲੀ ਬੋਰਡ ਦੇ ਸਬੰਧਤ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਧਰਨੇ ਲਾਏ ਜਾਣਗੇ। ਇਸ ਮੌਕੇ ਭਗਤ ਸਿੰਘ ਛੰਨਾਂ੍ਹ, ਜਰਨੈਲ ਸਿੰਘ, ਕ੍ਰਿਸ਼ਨ ਸਿੰਘ ਛੰਨ੍ਹਾ, ਸੰਦੀਪ ਸਿੰਘ ਚੀਮਾ, ਕੁਲਵੰਤ ਸਿੰਘ ਤੇ ਹੋਰ ਕਿਸਾਨ ਆਗੂ ਮੌਜੂਦ ਸਨ।