ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ
ਬਰਨਾਲਾ : ਹਲਕਾ ਬਰਨਾਲਾ ਤੋਂ ਸ਼ੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਕੀਤੂ ਵਲੋਂ ਆਪਣੇ ਪਿਤਾ ਸਵ: ਮਲਕੀਤ ਸਿੰਘ ਕੀਤੂ ਦੇ ਪਦ ਚਲਨਾਂ ‘ਤੇ ਚੱਲਦੇ ਹੋਏ ਦੂਜੇ ਰਾਉਂਡ ਦੇ ਤਹਿਤ ਸ਼ੁੱਕਰਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਧੂ ਪੱਤੀ, ਬਰਨਾਲਾ ਤੇ ਪ੍ਰਰਾਇਮਰੀ ਸਕੂਲ ਸੰਧੂ ਪੱਤੀ ਵਿਖੇ 1700 ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ ਗਈਆਂ। ਇਸ ਸਮੇਂ ਸ਼ੋ੍ਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਦਵਿੰਦਰ ਬੀਹਲਾ, ਸ਼ੋ੍ਮਣੀ ਅਕਾਲੀ ਦਲ ਦੇ ਜ਼ਲਿ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਤੇਜਿੰਦਰ ਸਿੰਘ ਸੋਨੀ ਜਾਗਲ, ਪ੍ਰਧਾਨ ਪਰਮਜੀਤ ਸਿੰਘ ਪੰਮੀ ਿਢੱਲੋਂ, ਪੀਏਸੀ ਮੈਂਬਰ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਮਨਜਿੰਦਰ ਸਿੰਘ ਮਨੀ, ਜ਼ਲਿ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਜਤਿੰਦਰ ਜਿੰਮੀ, ਜਸਵੀਰ ਸਿੰਘ ਗੱਖੀਂ, ਗੁਰਪਿਆਰ ਸਿੰਘ ਧਾਲੀਵਾਲ, ਪ੍ਰਗਟ ਸਿੰਘ ਲਾਡੀ ਜਲੂਰ ਸਣੇ ਸਮੂਹ ਸਟਾਫ਼ ਤੇ ਹੋਰ ਅਕਾਲੀ ਆਗੂ ਹਾਜ਼ਰ ਸਨ।