ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਹਸਪਤਾਲ ਪਹੁੰਚੇ ਡੀਸੀ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ
ਬਰਨਾਲਾ, ਹੜਤਾਲ ‘ਤੇ ਬੈਠੇ ਕੌਮੀ ਸਿਹਤ ਮਿਸ਼ਨ (ਐਨਐਚਐਮ) ਮੁਲਾਜ਼ਮਾਂ ਵੱਲੋਂ ਵੀਰਵਾਰ ਨੂੰ ਵੀ ਪੰਜਾਬ ਦੀ ਚੰਨੀ ਸਰਕਾਰ ਖ਼ਲਿਾਫ਼ ਜੋਰਦਾਰ ਨਾਅਰੇਬਾਜੀ ਕਰਦਿਆਂ ਕੱਚੇ ਕਾਮੇ ਪੱਕੇ ਕਰਨ ਦੀ ਮੰਗ ਕੀਤੀ। ਇਸ ਮੌਕੇ ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਉਨਾਂ੍ਹ ਆਪਣੀ ਤੇ ਪਰਿਵਾਰਾਂ ਦੀ ਜਾਨ ਜ਼ੋਖਿਮ ‘ਚ ਪਾ ਕੇ ਡਿਊਟੀਆਂ ਕੀਤੀਆਂ ਪਰ ਹੁਣ ਸਰਕਾਰ ਉਨਾਂ੍ਹ ਨੂੰ ਪੱਕੇ ਨਾ ਕਰਕੇ ਧੱਕੇਸ਼ਾਹੀ ਕਰ ਰਹੀ ਹੈ।
ਐਨਐਚਐਮ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਐਨਐਚਐਮ ਯੂਨੀਅਨ ਦੇ ਜ਼ਲਿ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐਚਓ, ਹਰਜੀਤ ਸਿੰਘ ਬੀਸੀਸੀ, ਮਨਦੀਪ ਕੌਰ, ਵੀਰਪਾਲ ਕੌਰ, ਨਰਿੰਦਰ ਸਿੰਘ, ਵਿਪਨ ਕੁਮਾਰ, ਸੁਖਪਾਲ ਸਿੰਘ, ਨਵਦੀਪ, ਰੁਪਿੰਦਰ ਕੌਰ ਆਦਿ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਆਦਤਰ ਕੰਮਾਂ ‘ਚ ਖੁਦ ਨੂੰ ਮਾਹਿਰ ਦੱਸਦੇ ਹਨ ਪਰ ਇੱਕ ਗੱਲ ਦੋ ਮਹੀਨੇ ਦੇ ਉਹਨਾਂ ਦੇ ਕਾਰਜਕਾਲ ‘ਚ ਸਪੱਸ਼ਟ ਹੋ ਗਈ ਹੈ ਕਿ ਉਹ ਝੂਠੇ ਵਾਅਦੇ ਕਰਨ ‘ਚ ਵੀ ਬਹੁਤ ਮਾਹਿਰ ਹਨ। ਉਨਾਂ੍ਹ ਕਿਹਾ ਕਿ ਕੱਚੇ ਕਾਮੇ ਪੱਕੇ ਕਰਨ ਦਾ ਮੁੱਖ ਮੰਤਰੀ ਦਾ ਵਾਅਦਾ ਇੱਕ ਝੂਠਾ ਲਾਰਾ ਸਾਬਤ ਹੋ ਰਿਹਾ ਹੈ, ਪਰ ਪੰਜਾਬ ਦੇ ਕੱਚੇ ਕਾਮੇ ਇਹ ਸਭ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਐਨਐਚਐਮ ਮੁਲਾਜ਼ਮਾਂ ਨੇ ਕਿਹਾ ਕਿ ਦੇਸ਼ ‘ਚ ਕੁੱਝ ਸੂਬੇ ਐਨਐਚਐਮ ਮੁਲਾਜ਼ਮਾਂ ਨੂੰ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਤਨਖਾਹਾਂ ਤੇ ਭੱਤੇ ਦੇ ਰਹੇ ਹਨ ਪਰ ਪੰਜਾਬ ਦੀ ਆਮ ਆਦਮੀ ਸਰਕਾਰ ਕਹਾਉਣ ਵਾਲੀ ਸਰਕਾਰ ਅਜਿਹਾ ਨਹੀਂ ਕਰ ਰਹੀ। ਇਸ ਮੌਕੇ ਸੰਬੋਧਨ ਕਰਦਿਆਂ ਨਰੇਸ਼ ਕੁਮਾਰੀ, ਸਰਬਜੀਤ ਕੌਰ, ਨੀਲੂ, ਵਿੱਕੀ, ਸੁਖਵਿੰਦਰ ਸਿੰਘ, ਨਰਿੰਦਰ ਪਾਲ, ਨੀਰਜ ਕੁਮਾਰੀ, ਸੁਰਜੀਤ ਸਿੰਘ, ਸੰਜੀਵ ਕੁਮਾਰ, ਜਸਵਿੰਦਰ ਸਿੰਘ, ਸੀਮਾ, ਸਿਮਰਜੀਤ ਕੌਰ, ਸਰਬਜੀਤ ਕੌਰ, ਸੁਖਪਾਲ ਕੌਰ ਆਦਿ ਨੇ ਚੰਨੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰੀ ਖਜ਼ਾਨੇ ‘ਚੋਂ ਐਮਪੀ/ਐਮਐਲਏ/ਮੰਤਰੀ ਪੰਜ-ਪੰਜ,ਛੇ-ਛੇ ਪੈਨਸ਼ਨਾਂ ਲੈ ਰਹੇ ਹਨ ਤੇ ਕਰੋੜਾਂਪਤੀ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆ ਹਨ,ਵਿਧਾਇਕਾਂ ਨੂੰ ਨਵੀਆਂ ਇਨੋਵਾ ਗੱਡੀਆਂ ਵੀ ਦਿੱਤੀਆ ਗਈਆਂ ਹਨ ਜਦਕਿ ਦੂਜੇ ਪਾਸੇ ਕੱਚੇ ਮੁਲਾਜ਼ਮਾਂ ਨੂੰ ਦਹਾਕਿਆਂ ਤੋਂ ਨਿਗੂਣੀਆਂ ਤਣਖਾਹਾਂ ‘ਤੇ ਰੱਖਿਆ ਹੋਇਆ ਹੈ, ਹੁਣ ਜਦ ਪੱਕੇ ਕਰਨਾਂ ਸੀ ਤਦ ਵੀ 10 ਸਾਲ ਦੀ ਸਰਵਿਸ ਤੇ 3 ਸਾਲ ਦੇ ਪੋ੍ਵੇਸ਼ਨ ਪੀਰੀਅਡ ਦੀ ਸ਼ਰਤ ਮੜ੍ਹ ਦਿੱਤੀ ਗਈ ਹੈ। ਇਸ ਮੌਕੇ ਐਨਐਚਐਮ ਮੁਲਾਜ਼ਮਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਆਕਸੀਜਨ ਪਲਾਂਟ ਦਾ ਦੌਰਾ ਕਰਨ ਪਹੁੰਚੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।