PoliticsNews

ਅੱਜ ਚੱਕਾ ਜਾਮ ਕਰਨਗੇ ਐੱਨਐੱਚਐੱਮ ਮੁਲਾਜ਼ਮ

ਬਰਨਾਲਾ; ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ‘ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐਨਐਚਐਮ) ਮੁਲਾਜ਼ਮਾਂ ਵੱਲੋਂ ਸੰਘਰਸ਼ ਨੂੰ ਤਿੱਖਾ ਕਰਦਿਆਂ ਸੂਬਾ ਪੱਧਰੀ ਸੱਦੇ ਤਹਿਤ ਮੰਗਲਵਾਰ ਨੂੰ ਕਚਹਿਰੀ ਚੌਂਕ ਬਰਨਾਲਾ ਵਿਖੇ ਦੋ ਘੰਟੇ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਐਨਐਚਐਮ ਮੁਲਾਜ਼ਮਾਂ ਦੇ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ‘ਚ ਚੱਲ ਰਹੇ ਜਿਲ੍ਹਾ ਪੱਧਰੀ ਧਰਨੇ ਨੂੰ ਹਮਾਇਤ ਦੇਣ ਲਈ ਸੋਮਵਾਰ ਨੂੰ ਹਲਕਾ ਬਰਨਾਲਾ ਦੇ ਵਿਧਾਇਕ ਤੇ ‘ਆਪ’ ਦੇ ਯੂਥ ਆਗੂ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ। ਜਿਨਾਂ੍ਹ ਸੰਘਰਸ਼ੀ ਮੁਲਾਜ਼ਮਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਪੰਜਾਬ ਸਰਕਾਰ ਤੋਂ ਕੱਚੇ ਕਾਮੇ ਪੱਕੇ ਕਰਨ ਦੀ ਮੰਗ ਕੀਤੀ। ਇਸ ਮੌਕੇ ਵਿਧਾਇਕ ਮੀਤ ਹੇਅਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਲੈਟਰ ਪੈਡ ‘ਤੇ ਇੱਕ ਪੱਤਰ ਭੇਜਿਆ, ਜਿਸ ਵਿੱਚ ਉਨਾਂ੍ਹ ਦਲੀਲ ਦਿੱਤੀ ਕਿ ਸੂਬਾ ਸਰਕਾਰ ਨੇ ਪਹਿਲਾਂ ਵੀ ਕੇਂਦਰੀ ਸਕੀਮ ਸਰਵ ਸਿੱਖਿਆ ਅਭਿਆਨ ‘ਚ ਕੰਮ ਕਰਦੇ ਕੱਚੇ ਅਧਿਆਪਕ ਪੱਕੇ ਕੀਤੇ ਹਨ ਤਾਂ ਹੁਣ ਉਸੇ ਤਰਾਂ੍ਹ ਕੇਂਦਰੀ ਸਕੀਮ ਐਨਐਚਐਮ ਤਹਿਤ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਇਸ ਮੌਕੇ ਐਨਐਚਐਮ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐਚਓ, ਨਵਦੀਪ ਸਿੰਘ, ਹਰਜੀਤ ਸਿੰਘ ਬੀਸੀਸੀ, ਮਨਦੀਪ ਕੌਰ, ਜਸਵਿੰਦਰ ਸਿੰਘ, ਰਾਕੇਸ਼ ਕੁਮਾਰ, ਵਿਪਨ, ਵੀਰਪਾਲ ਕੌਰ, ਨਰਿੰਦਰ ਸਿੰਘ, ਸੁਖਪਾਲ ਸਿੰਘ, ਰੁਪਿੰਦਰ ਕੌਰ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਉਨਾਂ੍ਹ ਆਪਣੀ ਤੇ ਪਰਿਵਾਰਾਂ ਦੀ ਜਾਨ ਜ਼ੋਖਿਮ ‘ਚ ਪਾ ਕੇ ਡਿਊਟੀਆਂ ਕੀਤੀਆਂ, ਪਰ ਹੁਣ ਸਰਕਾਰ ਉਨਾਂ੍ਹ ਨੂੰ ਪੱਕੇ ਨਾ ਕਰਕੇ ਧੱਕੇਸ਼ਾਹੀ ਕਰ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਪੁਨੂੰ, ਨਰੇਸ਼ ਕੁਮਾਰੀ, ਨੀਲੂ, ਵਿੱਕੀ, ਸੁਖਵਿੰਦਰ ਸਿੰਘ, ਨਰਿੰਦਰ ਪਾਲ, ਨੀਰਜ ਕੁਮਾਰੀ, ਸੁਰਜੀਤ ਸਿੰਘ, ਸੰਜੀਵ ਕੁਮਾਰ, ਜਸਵਿੰਦਰ ਸਿੰਘ, ਸੀਮਾ, ਸਿਮਰਜੀਤ ਕੌਰ, ਸਰਬਜੀਤ ਕੌਰ, ਸੁਖਪਾਲ ਕੌਰ ਆਦਿ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਕੱਚੇ ਕਾਮਿਆਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਉਹ ਆਉਣ ਵਾਲੇ ਦਿਨਾਂ ‘ਚ ਸਰਕਾਰ ਖਿਲਾਫ ਤਿੱਖੇ ਸੰਘਰਸ਼ ਦਾ ਬਿਗੁਲ ਵਜਾਉਣਗੇ।

Leave a Reply

Your email address will not be published. Required fields are marked *