ਸੜਕ ਦੀ ਖਸਤਾ ਹਾਲਤ ਨੂੰ ਲੈਕੇ ਲੋਕਾਂ ਕੀਤੀ ਨਾਅਰੇਬਾਜੀ
ਤਪਾ-ਪੱਖੋਕਲਾਂ ਰੋਡ ਦੀ ਖਸਤਾ ਹਾਲਤ ਨੂੰ ਲੈਕੇ ਪਿੰਡ ਤਾਜੋਕੇ ਦੇ ਲੋਕਾਂ ਲਈ ਸਿਰਦਰਦੀ ਬਣ ਗਈ ਹੈ। ਜਿਸ ਕਾਰਨ ਲੋਕਾਂ ਨੇ ਲੋਕ ਨਿਰਮਾਣ ਵਿਭਾਗ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਸੰਬੰਧੀ ਸੰਜੀਵ ਕੁਲਚਿਆਂ ਵਾਲਾ, ਪਾਲੀ ਸਿੰਘ, ਤਾਰੀ ਸਿੰਘ, ਮਿੰਟਾ ਤਾਜੋ ਵਾਲਾ, ਨੀਟਾ ਰਾਮ, ਗੁਰਮੇਲ ਸਿੰਘ ਨੇ ਕਿਹਾ ਕਿ ਕਰੀਬ 13 ਪਿੰਡਾਂ ਨੂੰ ਮਿਲਾਉਣ ਵਾਲੀ ਇਸ ਸੜਕ ‘ਚ ਥਾਂ-ਥਾਂ ਡੂੰਘੇ ਟੋਏ ਪਏ ਹੋਏ ਹਨ। ਜਿਸ ਕਾਰਨ ਵਾਪਰੇ ਹਾਦਸਿਆਂ ‘ਚ ਕਈ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ। ਉਨਾਂ੍ਹ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਏ ਇਸ ਸੜਕ ਦੇ ਟੈਂਡਰ ਤੋਂ ਬਾਅਦ ਅਜੇ ਤਕ ਸੜਕ ਦਾ ਨਿਰਮਾਣ ਨਾ ਹੋਣ ਕਾਰਨ ਕਿਸਾਨਾਂ ਤੇ ਸ਼ੈੱਲਰ ਮਾਲਕਾਂ ਨੂੰ ਬਹੁਤ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੌਰੇ ਨੂੰ ਲੈਕੇ 200-300 ਮੀਟਰ ਦੇ ਟੋਟੇ ਨੂੰ ਤਾਂ ਕੁਝ ਘੰਟਿਆਂ ‘ਚ ਪੈਚ ਵਰਕ ਕੀਤਾ ਜਾ ਸਕਦਾ ਹੈ ਪਰ ਖੱਡਿਆਂ ਲਈ ਗ੍ਾਂਟ ਨਹੀਂ ਹੈ, ਪਰ ਠੇਕੇਦਾਰ ਵੱਲੋਂ ਅਪਣੀ ਮਨਮਰਜ਼ੀ ਨਾਲ ਸੜਕ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੜਕ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਇਸ ਮਾਮਲੇ ਨੂੰ ਲੈਕੇ ਮੁੱਖ ਮੰਤਰੀ ਦੇ ਧਿਆਨ ‘ਚ ਵੀ ਲਿਆਦਾਂ ਜਾਵੇਗਾ ਤੇ ਸੰਘਰਸ਼ ਵਿੱਿਢਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਦੀ ਹੋਵੇਗੀ। ਇਸ ਮੌਕੇ ਬੂਟਾ ਸਿੰਘ, ਸੁੱਖਾ ਸਿੰਘ, ਜਗਤਾਰ ਸਿੰਘ, ਸੁਖਦਰਸਨ ਸਿੰਘ ਆਦਿ ਹਾਜ਼ਰ ਸਨ। ਜਦ ਐਸ.ਡੀ.ਓ ਲੋਕ ਨਿਰਮਾਣ ਵਿਭਾਗ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੜਕ ਦਾ ਨਿਰਮਾਣ ਕੱਲ ਨੂੰ ਹੀ ਸ਼ੁਰੂ ਕਰ ਦਿੱਤਾ ਜਾਵੇਗਾ।