NewsPolitics

ਸਿਹਤ ਕਾਮਿਆਂ ਨੇ ਕੱÎਿਢਆ ਰੋਸ ਮਾਰਚ

 ਮੁਲਾਜ਼ਮਾਂ ਨਾਲ ਖਿੱਚਧੂਹ ਦੀ ਨਿਖੇਧੀ, ਰੈਗੂਲਰ ਕਰਨ ਦੀ ਮੰਗ,

ਬਰਨਾਲਾ; ਕੌਮੀ ਸਿਹਤ ਮਿਸ਼ਨ (ਐਨਐਚਐਮ) ਤਹਿਤ ਸਿਹਤ ਵਿਭਾਗ ਪੰਜਾਬ ‘ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਸੋਮਵਾਰ ਨੂੰ ਵੀ ਜਾਰੀ ਰਹੀ। ਸਿਹਤ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਜਿੱਥੇ ਸਮੂਹ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ, ਉੱਥੇ ਹੀ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਪੁਲਿਸ ਵੱਲੋਂ ਕੱਚੇ ਮੁਲਾਜ਼ਮਾਂ ਤੇ ਬੇਰੁਜ਼ਗਾਰਾਂ ਦੀ ਕੀਤੀ ਖਿੱਚਧੂਹ ਖ਼ਿਲਾਫ਼ ਵੀ ਰੋਸ ਦਾ ਪ੍ਰਗਟਾਵਾ ਕੀਤਾ। ਐਨਐਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਖ਼ਿਲਾਫ਼ ਬਰਨਾਲਾ ਸ਼ਹਿਰ ‘ਚ ਰੋਸ ਮਾਰਚ ਵੀ ਕੀਤਾ ਗਿਆ ਤੇ ਇਸ ਦੌਰਾਨ 32 ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਕੱਚੇ ਕਾਮਿਆਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਗਿਆ। ਐਨਐਚਐਮ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਐਨਐਚਐਮ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐਚਓ, ਮਨਦੀਪ ਕੌਰ, ਵੀਰਪਾਲ ਕੌਰ, ਹਰਜੀਤ ਸਿੰਘ, ਗੁਰਜੀਤ ਸਿੰਘ, ਨਵਦੀਪ ਸਿੰਘ, ਨਰਿੰਦਰ ਸਿੰਘ, ਵਿਪਨ ਕੁਮਾਰ, ਸੁਖਪਾਲ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਕੱਚੇ ਕਾਮੇ ਪੱਕੇ ਕਰਨ ਦੀ ਥਾਂ ਜਬਰ ਦਾ ਰਾਹ ਅਪਣਾਇਆ ਜਾ ਰਿਹਾ ਹੈ ਜਿਸ ਖਿਲਾਫ ਲੋਕ ਇੱਕਜੁਟਤਾ ਨਾਲ ਸੰਘਰਸ਼ ਕਰਨਾ ਚਾਹੀਦਾ ਹੈ। ਐਨਐਚਐਮ ਮੁਲਾਜ਼ਮਾਂ ਦੇ ਰੋਸ ਮਾਰਚ ਦੌਰਾਨ ਜ਼ਲਿ੍ਹੇ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂਇੱਕਜੁਟਤਾ ਦਾ ਪ੍ਰਗਟਾਵਾ ਕਰਨ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰੈਣ ਦੱਤ ਨੇ ਕਿਹਾ ਕਿ ਐਨਐਚਐਮ ਮੁਲਾਜ਼ਮਾਂ ਦੀ ਮੰਗ ਬਿਲਕੁੱਲ ਹੱਕੀ ਹੈ ਤੇ ਪੰਜਾਬ ਸਰਕਾਰ ਨੂੰ ਫੌਰੀ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੇ ਕੱਚੇ ਕਾਮੇ ਪੱਕੇ ਕਰਨੇ ਚਾਹੀਦੇ ਹਨ ਤੇ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਮੂਹ ਜਥੇਬੰਦੀਆਂ ਇਹਨਾਂ ਕੱਚੇ ਮੁਲਾਜ਼ਮਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਸੰਘਰਸ਼ ਕਰਨਗੀਆਂ। ਉਨਾਂ੍ਹ ਬਰਨਾਲਾ ਪ੍ਰਸ਼ਾਸ਼ਨ ਵੱਲੋਂ ਕੱਚੇ ਮੁਲਾਜ਼ਮਾਂ ਤੇ ਬੇਰੁਜ਼ਗਾਰਾਂ ਦੀ ਖਿੱਚਧੂਹ ਕਰਨ ਅਤੇ ਹਿਰਾਸਤ ‘ਚ ਲੈਣ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ। ਇਸ ਮੌਕੇ ਐਨਐਚਐਮ ਮੁਲਾਜ਼ਮਾਂ ਨੇ ਕਿਹਾ ਕਿ ਦੇਸ਼ ‘ਚ ਕੁੱਝ ਸੂਬੇ ਐਨਐਚਐਮ ਮੁਲਾਜ਼ਮਾਂ ਨੂੰ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਤਨਖਾਹਾਂ ਤੇ ਭੱਤੇ ਦੇ ਰਹੇ ਹਨ ਪਰ ਪੰਜਾਬ ਦੀ ਆਮ ਆਦਮੀ ਸਰਕਾਰ ਕਹਾਉਣ ਵਾਲੀ ਸਰਕਾਰ ਅਜਿਹਾ ਨਹੀਂ ਕਰ ਰਹੀ ਤੇ ਇਹੋ ਸਰਕਾਰ ਮੰਤਰੀਆਂ ਵਿਧਾਇਕਾਂ/ਸਾਬਕਾ ਵਿਧਾਇਕਾਂ ਨੂੰ ਇੱਕ ਤੋਂ ਵੱਧ ਪੈਨਸ਼ਨਾਂ ਦੇ ਖਜ਼ਾਨਾਂ ਲੁਟਾ ਰਹੀ ਹੈ। ਉਨਾਂ੍ਹ ਕਿਹਾ ਕਿ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤਾ ਐਕਟ ਮੁਲਾਜ਼ਮ ਵਿਰੋਧੀ ਐਕਟ ਹੈ ਤੇ ਉਸ ਐਕਟ ਅਨੁਸਾਰ 10 ਸਾਲ ਤੋਂ ਵਿਭਾਗ ‘ਚ ਕੰਮ ਕਰਦੇ ਮੁਲਾਜ਼ਮਾਂ ਨੂੰ ਅੱਗੇ ਤਿੰਨ ਸਾਲ ਲਈ ਮੁੜ ਨਿਗੂਣੀ ਤਣਖਾਹ ਤਹਿਤ ਰੱਖਿਆ ਜਾਵੇਗਾ ਤੇ ਇਹ ਐਕਟ 10 ਸਾਲ ਤੋਂ ਘੱਟ ਸਰਵਿਸ ਵਾਲੇ ਕੱਚੇ ਮੁਲਾਜ਼ਮਾਂ ਲਈ ਬਿੱਲਕੁਲ ਚੁੱਪ ਹੈ। ਇਸ ਮੌਕੇ ਸੰਬੋਧਨ ਕਰਦਿਆਂ ਨਰੇਸ਼ ਕੁਮਾਰੀ, ਸਰਬਜੀਤ ਕੌਰ, ਨੀਲੂ, ਡਾ. ਕੁਲਜੀਤ ਸਿੰਘ, ਵਰਿੰਦਰ ਕੌਰ, ਵਿੱਕੀ, ਸੁਖਵਿੰਦਰ ਸਿੰਘ, ਨਰਿੰਦਰ ਪਾਲ, ਨੀਰਜ ਕੁਮਾਰੀ, ਸੁਰਜੀਤ ਸਿੰਘ, ਸੰਜੀਵ ਕੁਮਾਰ, ਜਸਵਿੰਦਰ ਸਿੰਘ, ਸੀਮਾ, ਸਿਮਰਜੀਤ ਕੌਰ, ਸਰਬਜੀਤ ਕੌਰ, ਸੁਖਪਾਲ ਕੌਰ ਆਦਿ ਨੇ ਚੰਨੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਸਮੂਹ ਕੱਚੇ ਕਾਮੇ ਪੱਕੇ ਕਰਨ ਦੀ ਮੰਗ ਕੀਤੀ। ਐਨਐਚਐਮ ਮੁਲਾਜ਼ਮਾਂ ਨੇ ਕਿਹਾ ਕਿ ਉਹ ਭਲਕੇ ਮੁੱਖ ਮੰਤਰੀ ਦੇ ਸ਼ਹਿਰ ਖਰੜ ਵਿਖੇ ਸੂਬਾ ਪੱਧਰੀ ਰੈਲੀ ਕਰਨਗੇ।

Leave a Reply

Your email address will not be published. Required fields are marked *