News ਏਟੀਐੱਮ ਤੋੜਨ ‘ਚ ਲੁਟੇਰੇ ਰਹੇ ਨਾਕਾਮ November 23, 2021 todaywebtech ਬਰਨਾਲਾ ; ਸਥਾਨਕ ਆਈਟੀਆਈ ਚੌਂਕ ਨੇੜੇ ਏਟੀਐੱਮ ਨੂੰ ਲੁੱਟਣ ਦੀ ਚੋਰਾਂ ਵਲੋਂ ਕੋਸ਼ਿਸ਼ ਕੀਤੀ ਗਈ, ਪਰ ਨਾਕਾਮ ਰਹੀ। ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ਮੁਖੀ ਸਬ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਆਈਟੀਆਈ ਚੌਂਕ ਨੇੜੇ ਸਥਿਤ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਕੋਲ ਬਣੇ ਪੰਜਾਬ ਐਂਡ ਸਿੰਧ ਬੈਂਕ ਦੇ ਏਟੀਐੱਮ ਨੂੰ ਕਟੱਰ ਰਾਹੀਂ ਕੱਟਕੇ ਚੋਰੀ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਰੌਲਾ ਪੈਣ ‘ਤੇ ਚੋਰ ਫ਼ਰਾਰ ਹੋ ਗਏ। ਥਾਣਾ ਮੁਖੀ ਨੇ ਕਿਹਾ ਕਿ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨਾਂ੍ਹ ਕਿਹਾ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਕੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ