ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ? ਪੰਜਾਬ ‘ਚ ਇੰਟਰਨੈੱਟ ਬੰਦ
ਮਹਿਤਪੁਰ ਥਾਣੇ ਵਿਚ ਰੱਖੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਫਿਲਹਾਲ ਉਥੋਂ ਕਿਸੇ ਅਣਦੱਸੀ ਥਾਂ ‘ਤੇ ਲਿਜਾਇਆ ਗਿਆ ਹੈ ਤੇ ਥਾਣੇ ਨੂੰ ਬਾਹਰੋਂ ਤਾਲਾ ਲਗਾ ਦਿੱਤਾ ਗਿਆ ਹੈ।
‘ਵਾਰਿਸ ਪੰਜਾਬ ਜਥੇਬੰਦੀ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ ਕੀਤੀ ਗਈ ਹੈ। ਉਹ ਅੰਮ੍ਰਿਤਸਰ ਤੋਂ ਮੋਰਾ ਰਾਹੀਂ ਬਠਿੰਡਾ ਜਾ ਰਿਹਾ ਸੀ। ਧਰਮਕੋਟ ਦੇ ਕਾਵਾਂ ਵਾਲੇ ਪੱਤਨ ਦੇ ਨਜ਼ਦੀਕ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਜਦੋਂ ਘੇਰਨ ਦੀ ਕੋਸ਼ਿਸ ਕੀਤੀ ਤਾਂ ਉਹ ਬਚ ਕਿ ਨਿਕਲਣ ਵਿਚ ਸਫਲ ਰਿਹਾ। ਅੰਮ੍ਰਿਤਪਾਲ ਸਿੰਘ ਦੀ ਗੱਡੀ ਦੀ ਭੰਨਤੋੜ ਦੀ ਖ਼ਬਰ ਵੀ ਆ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਸਮਰਥਕ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪ੍ਰਧਾਨਮੰਤਰੀ ‘ਬਾਜੇਕੇ’ ਨੇ ਆਪਣੇ ਖੇਤ ਵਿਚ ਜਾ ਕਿ ਫੇਸਬੁੱਕ ਤੇ ਲਾਈਵ ਹੋ ਕਿ ਸਮਰਥਕਾਂ ਨੂੰ ਕਾਵਾਂ ਵਾਲੇ ਪੱਤਨ ‘ਤੇ ਪਹੁੰਚਣ ਦੀ ਅਪੀਲ ਕੀਤੀ ਸੀ। ਪੁਲਿਸ ਨੇ ਤੁਰੰਤ ਹਰਕਤ ਵਿਚ ਆ ਕਿ ‘ਬਾਜੇਕੇ’ ਹਿਰਾਸਤ ਵਿਚ ਲੈ ਲਿਆ ਹੈ। ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਜਿਸ ਗੱਡੀ ਵਿਚ ਸਵਾਰ ਸੀ ਉਹ ਗੱਡੀ ਸ਼ਾਹਕੋਟ ਏਰੀਏ ਵਿਚ ਖਰਾਬ ਹੋਈ ਖੜ੍ਹੀ ਹੈ।ਸੂਤਰਾਂ ਮੁਤਾਬਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਸੂਬੇ ਦੇ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ। ਜਿਸ ‘ਚ 100 ਦੇ ਕਰੀਬ ਗੱਡੀਆਂ ਸ਼ਾਮਲ ਹਨ।ਤਰਨਤਾਰਨ ਤੋਂ ਲੈਕੇ ਮੋਗਾ ਤਕ ਪੰਜਾਬ ਪੁਲਿਸ ਮੁਸ਼ਤੈਦ ਹੈ ਤੇ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕੀਤਦੀ ਜਾ ਰਹੀ ਹੈ ਇਹ ਸਾਰਾ ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਕੀਤਾ ਗਿਆ ਹੈ।