NewsFeature NewsPolitics

ਜ਼ਿਲ੍ਹਾ ਬਰਨਾਲਾ ‘ਚ 12 ਹੋਰ ਆਮ ਆਦ‍ਮੀ ਕਲੀਨਿਕਾਂ ਦੀ ਸਹੂਲਤ ਛੇਤੀ – ਮੀਤ ਹੇਅਰ

ਕੈਬਨਿਟ ਮੰਤਰੀ ਨੇ ਕੀਤਾ ਪਿੰਡ ਸੇਖਾ ਦਾ ਦੌਰਾ

ਬਰਨਾਲਾ : 5  ਦਸੰਬਰ (ਅਮਨਦੀਪ ਸਿੰਘ ਭੋਤਨਾ/ਕਰਮਜੀਤ ਸਿੰਘ ਗਾਦੜ੍ਹਾ)

ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਿੰਡ ਸੇਖਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ‘ਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡ ਸੇਖਾ ਸਣੇ ਜ਼ਿਲ੍ਹਾ ਬਰਨਾਲਾ ‘ਚ 12 ਹੋਰ ਆਮ ਆਦ‍ਮੀ ਕਲੀਨਿਕਾਂ ਦੀ ਸਹੂਲਤ ਛੇਤੀ ਲੋਕਾਂ ਨੂੰ ਮਿਲੇਗੀ। ਮੰਤਰੀ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਪਹਿਲਾਂ ਸਰਕਾਰੀ ਸਕੂਲ ਨੇੜੇ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ, ਜਿਸ ਨੂੰ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਜਗ੍ਹਾ ਵਜੋਂ ਚੁਣਿਆ ਗਿਆ ਸੀ, ਪਰ ਪਿੰਡ ਵਾਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੇਖਾ ਵਿਖੇ ਕਲੀਨਿਕ ਸਥਾਪਤ ਕਰਨ ਲਈ ਸੇਵਾ ਕੇਂਦਰ ਦੀ ਇਮਾਰਤ ਦੀ ਸ਼ਨਾਖਤ ਕੀਤੀ। ਇਸ ਮਗਰੋੰ ਪਿੰਡ ਦੇ ਛੱਪੜ ਦਾ ਦੌਰਾ ਕੀਤਾ ਤੇ ਮੀਤ ਹੇਅਰ ਨੇ ਕਿਹਾ ਕਿ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਥਾਪਰ ਮਾਡਲ ਆਧਾਰਿਤ ਪ੍ਰਾਜੈਕਟ ਦੇ ਨਿਰਮਾਣ ਲਈ 29 ਲੱਖ ਰੁਪਏ ਦਾ ਪ੍ਰਸਤਾਵ ਪਹਿਲਾਂ ਹੀ ਸਰਕਾਰ ਨੂੰ ਭੇਜਿਆ ਜਾ ਚੁੱਕਾ ਹੈ। ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਜਲਦੀ ਹੀ ਇਸ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ 27 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਨਵੇਂ ਕਮਰਿਆਂ ਦੀ ਉਸਾਰੀ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਪਿੰਡ ਦੀ ਪੰਚਾਇਤ ਨੂੰ ਭਰੋਸਾ ਦਿੱਤਾ ਕਿ ਕਮਰਿਆਂ ਦੀ ਉਸਾਰੀ ਲਈ ਗਰਾਂਟ ਛੇਤੀ ਮਨਜ਼ੂਰ ਕਰਵਾਈ ਜਾਵੇਗੀ। ਇਸ ਮੌਕੇ ਏ.ਡੀ.ਸੀ (ਵਿਕਾਸ) ਪਰਮਵੀਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਥਾਪਰ ਮਾਡਲ ਅਤੇ ਸਰਕਾਰੀ ਸਕੂਲ ‘ਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਸਮੀਖਿਆ

Leave a Reply

Your email address will not be published. Required fields are marked *