ਭਾਰਤੀ ਕ੍ਰਿਕਟ ਟੀਮ ਕਪਤਾਨ ਵਿਰਾਟ ਕੋਹਲੀ ਨੇ ਦਿੱਤਾ ਵੱਡਾ ਬਿਆਨ
ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਦੱਖਣੀ ਅਫਰੀਕਾ ਦੇ ਅਗਲੇ ਦੌਰੇ ਨੂੰ ਲੈ ਕੇ ਅਗਲੇ ਕੁਝ ਦਿਨਾਂ ਵਿਚ ਬੀਸੀਸੀਆਈ ਵੱਲੋਂ ਤਸਵੀਰ ਸਾਫ਼ ਹੋਣ ਦੀ ਉਮੀਦ ਹੈ ਤੇ ਇਸ ਸਬੰਧੀ ਗੱਲਬਾਤ ਜਾਰੀ ਹੈ। ਉਹ ਨਹੀਂ ਚਾਹੁੰਦੇ ਕਿ ਕੋਰੋਨਾ ਵਾਇਰਸ ਦੇ ਨਵੇਂ ਵੇਰੀਏਂਟ ਓਮੀਕ੍ਰਾਨ ਦੇ ਆਉਣ ਤੋਂ ਬਾਅਦ ਭੁਲੇਖੇ ਦੀ ਸਥਿਤੀ ਹੋਵੇ। ਸਮਝਿਆ ਜਾ ਰਿਹਾ ਹੈ ਕਿ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਸਮੂਹ ਅੰਦਰ ਗੱਲਬਾਤ ਸ਼ੁਰੂ ਕੀਤੀ ਹੈ ਤੇ ਉਹ ਖਿਡਾਰੀਆਂ ਨੂੰ ਵੀ ਜਾਣਕਾਰੀ ਦੇ ਰਹੇ ਹਨ ਕਿ ਪ੍ਰਸ਼ਾਸਨਿਕ ਪੱਧਰ ’ਤੇ ਕੀ ਚੱਲ ਰਿਹਾ ਹੈ।