Popular NewsRecent News

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ ਗਿਆ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਲਕੇ ਭਾਜਪਾ ‘ਚ ਹੋਵੇਗੀ ਸ਼ਾਮਲ

ਚੰਡੀਗੜ੍ਹ : ਇਸ ਵੇਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਲਕੇ ਭਾਜਪਾ ਵਿੱਚ ਸ਼ਾਮਲ ਹੋਵੇਗੀ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਕਲਾਕਾਰ , ਅਦਾਕਾਰ ਅਤੇ ਸਿਆਸੀ ਲੀਡਰ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਹੁਣ ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਭਲਕੇ ਭਾਜਪਾ ਦਾ ਪੱਲਾ ਫੜਨ ਜਾ ਰਹੀ ਹੈ।

ਦੱਸਣਯੋਗ ਹੈ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪਿਛਲੇ ਮਹੀਨੇ ਇੱਕ ਵੱਡਾ ਖੁਲਾਸਾ ਕਰਦਿਆਂ ਕਿਹਾ ਸੀ ਕਿ ਪੰਜਾਬ ਦਾ ਇੱਕ ਵਿਧਾਇਕ ਉਨ੍ਹਾਂ ‘ਤੇ ਮਾਸੂਮ ਲੜਕੇ ਨੂੰ ਫਸਾਉਣ ਲਈ ਦਬਾਅ ਪਾ ਰਿਹਾ ਹੈ। ਇਸ ਦੌਰਾਨ ਉੁਨ੍ਹਾਂ ਨੇ ਕਿਹਾ ਕਿ ਜੇਕਰ ਮੈਂ ਉਸ ਦਾ ਨਾਂ ਜਨਤਕ ਕਰ ਦਿੰਦੀ ਹਾਂ ਤਾਂ ਚੋਣਾਂ ‘ਚ ਕਿਸੇ ਪਾਰਟੀ ਦਾ 5 ਫੀਸਦੀ ਵੋਟ ਬੈਂਕ ਖਿਸਕ ਜਾਵੇਗਾ ਤੇ ਪੰਜਾਬ ਦੀ ਰਾਜਨੀਤੀ ‘ਚ ਭੂਚਾਲ ਆ ਜਾਵੇਗਾ।

ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਉਨ੍ਹਾਂ ਨੇ ਕਿਹਾ ਸੀ ਕਿ ਜੇ ਮੈਂ ਹਿੰਦੂ ਹਾਂ ਤਾਂ ਮੇਰਾ ਕੀ ਕਸੂਰ ਹੈ। ਇਸ ਬਾਬਤ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ ਬਾਰੇ ਮੇਲ ਰਾਹੀਂ ਸੁਪਰੀਮ ਕੋਰਟ ਨੂੰ ਅਰਜ਼ੀ ਦੇ ਦਿੱਤੀ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਫੋਨ ‘ਤੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹ ਇਸ ਸਭ ਤੋਂ ਬਹੁਤ ਦੁਖੀ ਹਨ।

ਵਿਧਾਇਕ ਦਾ ਨਾਂ ਦੱਸੇ ਬਿਨਾਂ ਉਨ੍ਹਾਂ ਇਥੋਂ ਤੱਕ ਕਹਿ ਦਿੱਤਾ ਸੀ ਕਿ ਮੈਂ ਕਿਸੇ ਦੇ ਪਿਓ ਤੋਂ ਨਹੀਂ ਡਰਦੀ ਮੇਰਾ ਕੋਈ ਕੁਝ ਨਹੀਂ ਵਿਗਾੜ ਸਕਦਾ, ਜੇਕਰ ਮਹਿਲਾ ਕਮਿਸ਼ਨ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਭਾਰਤ ਸਰਕਾਰ ਨੂੰ ਸਾਰੇ ਕਮਿਸ਼ਨ ਬੰਦ ਕਰ ਦੇਣੇ ਚਾਹੀਦੇ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪਿਛਲੇ ਸਮੇਂ ਤੋਂ ਪਿੰਡਾਂ -ਸ਼ਹਿਰਾਂ ਵਿੱਚ ਜਾ ਕੇ ਔਰਤਾਂ ਦੀਆਂ ਮੁਸ਼ਕਿਲਾਂ ਸੁਣ ਰਹੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾ ਰਹੀ ਹੈ।

ਦੱਸ ਦੇਈਏ ਕਿ ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ ‘ਚ ਆਏ ਸਨ ,ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਉਸ ਵੇਲੇ ਚੰਨੀ ‘ਤੇ Me Too ਦਾ ਇਲਜ਼ਾਮ ਲੱਗਾ ਸੀ। ਕੈਪਟਨ ਸਰਕਾਰ ਵੇਲੇ ਪਹਿਲਾਂ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਉਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਮਨੀਸ਼ਾ ਗੁਲਾਟੀ ਨੇ ਕਾਰਵਾਈ ਨਾ ਹੋਣ ਉਤੇ ਧਰਨੇ ਉਤੇ ਬੈਠਣ ਦੀ ਵੀ ਚਿਤਾਵਨੀ ਦਿੱਤੀ ਸੀ, ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਇਸ ਮਸਲੇ ‘ਤੇ ਚੁੱਪੀ ਧਾਰ ਲਈ ਸੀ।

Leave a Reply

Your email address will not be published. Required fields are marked *