News

ਰਾਮ ਤੀਰਥ ਮੰਨਾ ਨੇ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮੰਤਰੀ ਮੀਤ ਹੇਅਰ, ਵਿਧਾਇਕ ਪੰੰਡੋਰੀ ਤੇ ਉਗੋਕੇ ਸਮੇਤ ਹੋਰ ਸ਼ਖ਼ਸੀਅਤਾਂ ਰਹੀਆਂ ਹਾਜ਼ਰ

ਬਰਨਾਲਾ, 5 ਅਪਰੈਲ
ਸ੍ਰੀ ਰਾਮ ਤੀਰਥ ਮੰਨਾ ਨੇ ਅੱਜ ਇੱਥੇ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਗੁਰਦੀਪ ਸਿੰਘ ਬਾਠ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ,ਐਸਐਸਪੀ ਸੰਦੀਪ ਕੁਮਾਰ ਮਲਿਕ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਰਹੀਆਂ, ਜਿਨ੍ਹਾਂ ਨੇ ਸ੍ਰੀ ਮੰਨਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਕੈਬਨਿਟ ਮੰਤਰੀ ਸ. ਮੀਤ ਹੇਅਰ ਨੇ ਆਖਿਆ ਕਿ ਸ੍ਰੀ ਮੰਨਾ ਬੇਹੱੱਦ ਮਿਹਨਤੀ ਇਨਸਾਨ ਹਨ, ਜੋ ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦੇਣਗੇ।
ਇਸ ਮੌਕੇ ਸ੍ਰੀ ਮੰਨਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਤੇ ਕੈਬਨਿਟ ਮੰਤਰੀ ਸ. ਮੀਤ ਹੇਅਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਤੇ ਸ਼ਿੱਦਤ ਨਾਲ ਨਿਭਾਉਣਗੇ ਤਾਂ ਜੋ ਬਰਨਾਲਾ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਟਰੱਸਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਾਲ ਲੈ ਕੇ ਚੱਲਣਗੇ ਤੇ ਸਾਕਾਰਾਤਾਮਕ ਪਹੁੰਚ ਅਪਣਾਉਂਦਿਆਂ ਟਰੱਸਟ ਤੇ ਸ਼ਹਿਰ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰੁਪਿੰਦਰ ਸਿੰਘ ਸੀਤਲ ਤੇ ਮਲਕੀਤ ਸਿੰਘ, ਓਐਸਡੀ ਹਸਨਪ੍ਰੀਤ ਭਾਰਦਵਾਜ, ਮਾਸਟਰ ਪ੍ਰੇਮ ਜੀ, ਅੰਕੁਰ ਗੋਇਲ, ਪਰਮਿੰਦਰ ਭੰਗੂ ਤੇ ਹੋਰ ਪਤਵੰਤੇ ਹਾਜ਼ਰ ਸਨ।

ਪੂਰੀ ਸ਼ਿੱਦਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਵਾਂਗਾ: ਰਾਮ ਤੀਰਥ ਮੰਨਾ

Leave a Reply

Your email address will not be published. Required fields are marked *