ਹੜਤਾਲ ‘ਤੇ ਚੱਲ ਰਹੇ ਐਨਐਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਬਰਨਾਲਾ (ਅਮਨਦੀਪ ਸਿੰਘ ਭੋਤਨਾ, ਕਰਮਜੀਤ ਸਿੰਘ ਗਾਦੜ੍ਹਾ), 28 ਦਸੰਬਰ
ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ‘ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐਨਐਚਐਮ) ਮੁਲਾਜ਼ਮਾਂ ਵੱਲੋਂ ਚੰਨੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਨਾਅਰੇਬਾਜੀ ਕਰਦਿਆਂ ਐਨਐਚਐਮ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਟਾਲ ਮਟੋਲ ਕਰ ਰਹੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਐਨਐਚਐਮ ਯੂਨੀਅਨ ਦੇ ਜਿਲ੍ਹਾ ਆਗੂ ਕਮਲਜੀਤ ਕੌਰ ਪੱਤੀ,ਸੰਦੀਪ ਕੌਰ ਸੀਐਚਓ,ਹਰਜੀਤ ਸਿੰਘ,ਮਨਜਿੰਦਰ ਸਿੰਘ,ਨਵਦੀਪ ਸਿੰਘ,ਮਨਦੀਪ ਕੌਰ,ਜਸਵਿੰਦਰ ਸਿੰਘ,ਰਾਕੇਸ਼ ਕੁਮਾਰ,ਯਾਦਵਿੰਦਰ ਸਿੰਘ,ਵਿਪਨ,ਵੀਰਪਾਲ ਕੌਰ,ਨਰਿੰਦਰ ਸਿੰਘ,ਸੁਖਪਾਲ ਸਿੰਘ,ਰੁਪਿੰਦਰ ਕੌਰ ਆਦਿ ਨੇ ਕਿਹਾ ਕਿ ਸਾਰੇ ਕੱਚੇ ਕਾਮੇ ਪੱਕੇ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਹੁਣ 36 ਹਜ਼ਾਰ ਕਾਮੇ ਪੱਕੇ ਕਰਨ ਤੋਂ ਵੀ ਭੱਜ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੱਜ ਟਾਲ ਮਟੋਲ ਦੀ ਨੀਤੀ ਅਪਣਾ ਕੇ ਕੁੱਝ ਦਿਨ ਲੰਘਾ ਰਹੀ ਹੈ ਜਿਸ ਬਾਅਦ ਸਰਕਾਰ ਚੋਣ ਜ਼ਾਬਤਾ ਲੱਗਣ ਦਾ ਬਹਾਨਾ ਬਣਾ ਕੇ ਲੋਕ ਮਸਲਿਆਂ ਤੋਂ ਕਿਨਾਰਾ ਕਰਨ ਬਾਰੇ ਸੋਚ ਰਹੀ ਹੈ।ਕੱਚੇ ਸਿਹਤ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜਦ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕਰਦੀ ਤਦ ਤੱਕ ਹਰਿਆਣਾ ਸਰਕਾਰ ਦੀ ਤਰ੍ਹਾਂ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਪੇਅ ਸਕੇਲ ਮੁਹੱਈਆ ਕਰ ਸਕਦੀ ਹੈ।
ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੱਚੇ ਕਾਮੇ ਪੱਕੇ ਨਾ ਕੀਤੇ ਤਾਂ ਕੱਚੇ ਕਾਮੇ ਚੋਣ ਜ਼ਾਬਤਾ ਲੱਗਣ ਉਪਰੰਤ ਵੀ ਚੁੱਪ ਚਾਪ ਨਹੀਂ ਬੈਠਣਗੇ ਅਤੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਦਾ ਮੈਦਾਨ ਇਸੇ ਤਰ੍ਹਾਂ ਮੱਲਣਗੇ ਤੇ ਪੰਜਾਬ ਦੇ ਲੋਕਾਂ ਅੱਗੇ ਚੰਨੀ ਸਰਕਾਰ ਦੇ ਝੂਠਾਂ ਨੂੰ ਉਜਾਗਰ ਕਰਨਗੇ।
ਇਸ ਮੌਕੇ ਕੱਚੇ ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਹੜਤਾਲ ਕਰਨਾ ਉਹਨਾਂ ਦੀ ਮਜ਼ਬੂਰੀ ਹੈ ਪਰ ਪੰਜਾਬ ਸਰਕਾਰ ਉਹਨਾਂ ਦੀ ਸਮੱਸਿਆ ਨੂੰ ਹੱਲ ਨਾ ਕਰਕੇ ਮਰੀਜ਼ਾਂ ਨੂੰ ਰੁਲਣ ਲਈ ਮਜ਼ਬੂਰ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮਰੀਜ਼ਾਂ ਅਤੇ ਕੱਚੇ ਸਿਹਤ ਮੁਲਾਜ਼ਮਾਂ ਦਾ ਦਰਦ ਸਮਝਦੇ ਹੋਏ ਸਾਰੇ ਕੱਚੇ ਕਾਮੇ ਫੌਰੀ ਕਰਨੇ ਚਾਹੀਦੇ ਹਨ।
ਇਸ ਮੌਕੇ ਨਰੇਸ਼ ਕੁਮਾਰੀ,ਨੀਲੂ,ਵਿੱਕੀ,ਸੁਖਵਿੰਦਰ ਸਿੰਘ,ਨਰਿੰਦਰ ਪਾਲ,ਨੀਰਜ ਕੁਮਾਰੀ,ਸੁਰਜੀਤ ਸਿੰਘ,ਸੰਜੀਵ ਕੁਮਾਰ,ਨਵਦੀਪ ਕੌਰ,ਜਸਵਿੰਦਰ ਸਿੰਘ,ਸੀਮਾ,ਸਿਮਰਜੀਤ ਕੌਰ,ਸਰਬਜੀਤ ਕੌਰ,ਸੁਖਪਾਲ ਕੌਰ ਨੇ ਵੀ ਸੰਬੋਧਨ ਕੀਤਾ।