ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀ ਮੁਸ਼ਕਿਲ ਦੀ ਜ਼ਿੰਮੇਦਾਰ ਕੇਂਦਰ ਸਰਕਾਰ : ਸੇਖਵਾਂ
(ਪੱਤਰਕਾਰ: ਲਵਪ੍ਰੀਤ ਸਿੰਘ ਖੁਸ਼ੀਪੁਰ)
ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਦੇ ਇੰਚਾਰਜ ਤੇ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਬੀਤੀ ਦੇਰ ਸ਼ਾਮ ਅਚਾਨਕ ਦਾਣਾ ਮੰਡੀ ਧਾਰੀਵਾਲ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਕਿਸਾਨਾਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਤੁਰੰਤ ਮਾਰਕੀਟ ਕਮੇਟੀ ਧਾਰੀਵਾਲ ਦੇ ਸੈਕਟਰੀ ਜਗਰੂਪ ਸਿੰਘ ਤੇ ਉਹਨਾਂ ਤੇ ਸਾਥੀਆਂ ਨੂੰ ਉਸੇ ਵੇਲੇ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ।
ਗੱਲਬਾਤ ਦੌਰਾਨ ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਜੋ ਮੰਡੀਆਂ ਵਿੱਚ ਲਿਫਟਿੰਗ ਦੀ ਸਮੱਸਿਆ ਆ ਰਹੀ ਹੈ ਉਹ ਕੇਂਦਰ ਸਰਕਾਰ ਦੀ ਗਲਤ ਨੀਤੀਆਂ ਦੇ ਕਾਰਨ ਆ ਰਹੀ ਹੈ। ਕੇਂਦਰ ਸਰਕਾਰ ਜਾਣ ਬੁਝ ਕੇ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਐਫਸੀਆਈ ਦੇ ਗੁੱਦਾਮਾ ਵਿੱਚ ਪਿਛਲੇ ਸਾਲ ਦੇ ਪਏ ਅਨਾਜ ਦੀ ਲਿਫਟਿੰਗ ਨਾ ਕਰਾ ਕੇ ਪੰਜਾਬ ਦੇ ਕਿਸਾਨਾਂ ਅਤੇ ਸੂਬਾ ਸਰਕਾਰ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪੁਰਾਣੀ ਫਸਲ ਐਸਆਈ ਦੇ ਗੁਦਾਮਾਂ ਵਿੱਚ ਭਰੀ ਹੋਣ ਕਾਰਨ ਗੁਦਾਮਾਂ ਵਿੱਚ ਨਵੀਂ ਫਸਲ ਰੱਖਣ ਦੀ ਜਗ੍ਹਾ ਨਹੀਂ ਬਚੀ, ਇਸ ਲਈ ਮੰਡੀਆਂ ਵਿੱਚੋਂ ਫਸਲ ਦੀ ਲਿਫਟਿੰਗ ਵਿੱਚ ਮੁਸ਼ਕਿਲ ਆ ਰਹੀ ਹੈ।
ਗੱਲਬਾਤ ਰਾਹੀਂ ਚੇਅਰਮੈਨ ਜਗਰੂਪ ਸੇਖਵਾਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਨਾਲ ਸਮੁੱਚੀ ਪੰਜਾਬ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਖੜੀ ਹੈ ਅਤੇ ਕਿਸਾਨਾਂ ਦੀ ਹਰੇਕ ਮੁਸ਼ਕਿਲ ਦਾ ਹੱਲ ਜਲਦੀ ਕੀਤਾ ਜਾਵੇਗਾ।