ਤਿੰਨ ਰੋਜ਼ਾ ਰਸਾਇਣ, ਭੋਤਿਕ ਅਤੇ ਜੀਵ ਵਿਗਿਆਨ ਵਰਕਸ਼ਾਪ ਸਮਾਪਤ
ਬਰਨਾਲਾ : 9 ਦਸੰਬਰ (ਅਮਨਦੀਪ ਸਿੰਘ ਭੋਤਨਾ/ਕਰਮਜੀਤ ਸਿੰਘ ਗਾਦੜ੍ਹਾ)
ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੇਨੂੰ ਬਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਅਤੇ ਨੋਡਲ ਅਫ਼ਸਰ ਪ੍ਰਿੰਸੀਪਲ ਰਾਕੇਸ਼ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਰਸਾਇਣ, ਭੋਤਿਕ ਅਤੇ ਜੀਵ ਵਿਗਿਆਨ ਵਰਕਸ਼ਾਪ ਸਫਲਾਪੂਰਵਕ ਸੰਪੰਨ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਕਿਹਾ ਕਿ ਨਵੇਂ ਪਦ ਉੱਨਤ ਹੋਏ ਲੈਕਚਰਾਰਾਂ ਨੂੰ ਵਿਸ਼ੇ ਸੰਬੰਧੀ ਪ੍ਰੈਕਟੀਕਲ ਟ੍ਰੇਨਿੰਗ ਦੇਣ ਲਈ ਇਹ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਉਹਨਾਂ ਕਿਹਾ ਕਿ ਰਸਾਇਣ ਵਿਗਿਆਨ ਦੇ 11, ਭੋਤਿਕ ਵਿਗਿਆਨ ਦੇ 150 ਅਤੇ ਜੀਵ ਵਿਗਿਆਨ ਦੇ 13 ਲੈਕਚਰਾਰ ਸਾਹਿਬਾਨ ਵੱਲੋਂ ਇਸ ਵਰਕਸ਼ਾਪ ਵਿੱਚ ਹਿੱਸਾ ਲਿਆ ਗਿਆ।
ਇਸ ਮੌਕੇ ਰਿਸੋਰਸ ਪਰਸਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਤੋਂ ਲੈਕਚਰਰ ਵਿਭਾ ਦੂਭੇ , ਸਰਕਾਰੀ ਸੀਨੀਅਰ ਸਕੈਡਰੀ ਸਕੂਲ ਲੜਕੇ ਤਪਾ ਤੋਂ ਰਾਜੀਵ ਕੁਮਾਰ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੀਆਂ ਬਰਨਾਲਾ ਤੋਂ ਅਨੀਤਾ ਸ਼ਰਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਤੋਂ ਪ੍ਰਿੰਸ ਕੁਮਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਤੋਂ ਮਧੂ ਬਾਲਾ, ਪ੍ਰਿੰਸੀਪਲ ਜ਼ਿਲ੍ਹਾ ਮੇਂਟੋਰ ਪ੍ਰਿੰਸੀਪਲ ਖੁਸ਼ਦੀਪ ਗੋਇਲ, ਰਾਜੇਸ਼ ਕੁਮਾਰ ਵੱਲੋਂ ਵਰਕਸ਼ਾਪ ਦੀ ਸਫ਼ਲਤਾ ਲਈ ਪ੍ਰਮੁੱਖ ਸਹਿਯੋਗ ਰਿਹਾ। ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਲੈਕਚਰਾਰਾਂ ਨੇ ਕਿਹਾ ਕਿ ਉਹਨਾਂ ਨੂੰ ਪ੍ਰੈਕਟੀਕਲ ਤੌਰ ਤੇ ਇਸ ਵਰਕਸ਼ਾਪ ਵਿੱਚ ਬਹੁਤ ਕੁੱਝ ਸਰਲ ਤੇ ਸੌਖੇ ਤਰੀਕੇ ਨਾਲ ਸਿੱਖਣ ਨੂੰ ਮਿਲਿਆ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪ ਸਮੇਂ ਸਮੇਂ ਤੇ ਲਗਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਕਿ ਅਧਿਆਪਕ ਵਰਗ ਦੇ ਨਾਲ ਨਾਲ ਵਿਦਿਆਰਥੀ ਵੀ ਸਿੱਖਣ ਸਿਖਾਉਣ ਵਿਧੀਆਂ ਦਾ ਭਰਪੂਰ ਲਾਹਾ ਖੱਟ ਸਕਣ। ਉਹਨਾਂ ਇਸ ਤਰ੍ਹਾਂ ਦੀ ਵਰਕਸ਼ਾਪ ਸਕੂਲਾਂ ਵਿੱਚ ਕੰਮ ਕਰ ਰਹੇ ਐਸਐਲਏ ਲਈ ਵੀ ਕਰਵਾਉਣ ਦੀ ਗੱਲ ਕਹੀ।