News

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੇ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 9 ਜਖਮੀ

ਜੰਮੂ ਰਾਸ਼ਟਰੀ ਮਾਰਗ ‘ਤੇ ਦੇਰ ਰਾਤ ਭਿਆਨਕ ਹਾਦਸਾ ਹੋ ਗਿਆ।ਦਰਅਸਲ, ਸੁਜਾਨਪੁਰ ਦੇ ਪੁਲ ਨੰਬਰ-3 ‘ਤੇ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਗੱਡੀ ਅਤੇ ਬੱਸ ‘ਚ ਭਿਆਨਕ ਟੱਕਰ ਹੋ ਗਈ।ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ।

ਜਦੋਂ ਕਿ 9 ਗੰਭੀਰ ਰੂਪ ਨਾਲ ਜਖਮੀ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਗੱਡੀ ‘ਚ ਸਵਾਰ ਕਰੀਬ 11 ਲੋਕ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਆ ਰਹੇ ਸਨ ਅਤੇ ਸਾਰੇ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ।ਫਿਲਹਾਲ ਜਖਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।

Leave a Reply

Your email address will not be published. Required fields are marked *